ਨਿਊਯਾਰਕ (ਰਾਜ ਗੋਗਨਾ) - ਅਮਰੀਕਾ ਵਿਚ ਰਾਸ਼ਟਰੀ ਭਾਸ਼ਾ ਹਿੰਦੀ ਵਿੱਚ ਸਿੱਖਿਆ ਲੈਣ ਦਾ ਕ੍ਰੇਜ਼ ਵੱਧਦਾ ਜਾ ਰਿਹਾ ਹੈ। ਇਸ ਲਈ ਹਿੰਦੀ ਪਾਠਕ੍ਰਮ ਨਾਲ ਸਬੰਧਤ ਕੋਰਸ ਵੀ ਵਧ ਗਏ ਹਨ। ਅਮਰੀਕਾ ਵਿੱਚ ਹਿੰਦੀ ਨੂੰ ਅੰਤਰਰਾਸ਼ਟਰੀ ਭਾਸ਼ਾ ਵਜੋਂ ਪੜ੍ਹਾਉਣ ਵਾਲੇ ਸਕੂਲਾਂ ਦੀ ਗਿਣਤੀ 20 ਗੁਣਾ ਵੱਧ ਗਈ ਹੈ। ਇੱਥੇ ਕੁੱਲ 90 ਸਕੂਲ ਹਿੰਦੀ ਕੋਰਸ ਚਲਾਉਂਦੇ ਹਨ।
ਇਹ ਵੀ ਪੜ੍ਹੋ: ਦਰਦਨਾਕ; ਐਮਰਜੈਂਸੀ ਲੈਂਡਿੰਗ ਦੌਰਾਨ ਸੜ ਕੇ ਸੁਆਹ ਹੋਇਆ ਜਹਾਜ਼, 3 ਬੱਚਿਆਂ ਸਣੇ 5 ਲੋਕਾਂ ਦੀ ਮੌਤ
ਜਾਣਕਾਰੀ ਅਨੁਸਾਰ ਅਮਰੀਕਾ ਵਿੱਚ ਹਿੰਦੀ ਭਾਸ਼ਾ ਸਿੱਖਣ ਵਾਲਿਆਂ ਦੀ ਗਿਣਤੀ 14000 ਹਜ਼ਾਰ ਦੇ ਕਰੀਬ ਹੋ ਗਈ ਹੈ। ਸਰਕਾਰੀ ਸਕੂਲਾਂ ਵਿੱਚ ਹਿੰਦੀ ਨੂੰ ਆਲਮੀ ਭਾਸ਼ਾ ਵਜੋਂ ਪੜ੍ਹਾਇਆ ਜਾਂਦਾ ਹੈ। ਅਮਰੀਕਾ ਦੇ ਨਾਮਵਰ ਵਿਸ਼ਵ ਸਕੂਲਾਂ ਵਿੱਚ ਹਿੰਦੀ ਦੇ ਵੱਖ-ਵੱਖ ਵਿਭਾਗ ਤਿਆਰ ਕੀਤੇ ਜਾ ਰਹੇ ਹਨ। ਕੁੱਲ 12 ਯੂਨੀਵਰਸਿਟੀਆਂ ਨੇ ਹਿੰਦੀ ਵਿਭਾਗ ਸ਼ੁਰੂ ਕੀਤੇ ਹਨ। ਵਿਦੇਸ਼ਾਂ ਵਿੱਚ ਹਿੰਦੀ ਭਾਸ਼ਾ ਦਾ ਪ੍ਰਸਾਰ ਦਿਨੋਂ-ਦਿਨ ਵਧ ਰਿਹਾ ਹੈ। ਅੰਗਰੇਜ਼ੀ ਤੋਂ ਇਲਾਵਾ, ਅਮਰੀਕਾ ਅਤੇ ਕੈਨੇਡਾ ਵਿੱਚ ਰਹਿੰਦੇ ਭਾਰਤੀ ਲੋਕਾਂ ਵਿੱਚ ਸੰਚਾਰ ਲਈ ਹਿੰਦੀ ਵੀ ਮਹੱਤਵਪੂਰਨ ਸਾਬਤ ਹੋਈ ਹੈ। ਭਾਰਤ ਵਿੱਚ 65 ਕਰੋੜ ਲੋਕ ਹਿੰਦੀ ਬੋਲਦੇ ਹਨ। ਹਿੰਦੀ ਵਿਸ਼ੇਸ਼ ਤੌਰ 'ਤੇ ਉੱਤਰੀ ਭਾਰਤ ਦੇ ਰਾਜਾਂ ਵਿੱਚ ਬੋਲੀ ਜਾਂਦੀ ਹੈ। ਹਿੰਦੀ ਇੱਕ ਅਜਿਹੀ ਭਾਸ਼ਾ ਹੈ ਜਿਸ ਵਿੱਚ ਲੋਕ ਆਸਾਨੀ ਨਾਲ ਇੱਕ ਦੂਜੇ ਨਾਲ ਗੱਲਬਾਤ ਕਰ ਸਕਦੇ ਹਨ।
ਇਹ ਵੀ ਪੜ੍ਹੋ: ਇਮਰਾਨ ਖਾਨ ਨੂੰ ਰਾਸ ਨਹੀਂ ਆ ਰਹੇ ਚੋਣ ਨਤੀਜੇ, ਪਾਰਟੀ ਨੇ 10 ਮਾਰਚ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਕੀਤਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
UK ਵੱਲੋਂ 'ਸਟੱਡੀ ਵੀਜ਼ਾ' ਜਾਰੀ ਕਰਨ 'ਚ ਆਈ ਗਿਰਾਵਟ, ਜਾਣੋ ਭਾਰਤੀਆਂ ਦੀ ਸਥਿਤੀ
NEXT STORY