ਐਡਮਿੰਟਨ - ਕੈਨੇਡਾ ਬਹੁਤੇ ਪੰਜਾਬੀਆਂ ਲਈ ਹੁਣ ਸੁਰੱਖਿਅਤ ਨਹੀਂ ਰਿਹਾ। ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਕੈਨੇਡਾ ਦੇ ਸ਼ਹਿਰ ਐਡਮਿੰਟਨ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ 3 ਦਸੰਬਰ ਦੀ ਰਾਤ ਨੂੰ ਵਾਪਰੀ ਸੀ ਤੇ ਪੁਲਸ ਵਲੋਂ ਹੁਣ ਸਨਰਾਜ ਸਿੰਘ ਦੀ ਪਛਾਣ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਦੁਖ਼ਦਾਈ ਖ਼ਬਰ: ਕੈਨੇਡਾ 'ਚ ਲਾਪਤਾ ਹੋਈ 23 ਸਾਲਾ ਪੰਜਾਬਣ ਜਸਵੀਰ ਪਰਮਾਰ ਦੀ ਮਿਲੀ ਲਾਸ਼

ਐਡਮਿੰਟਨ ਪੁਲਸ ਨੂੰ 3 ਦਸੰਬਰ ਨੂੰ 51 ਸਟਰੀਟ ਤੇ 13 ਐਵੇਨਿਊ ਦੇ ਖੇਤਰ ਵਿਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪੁੱਜੀ ਪੁਲਸ ਨੂੰ ਉੱਥੇ ਜ਼ਖ਼ਮੀ ਹਾਲਤ ਵਿਚ ਇਕ ਨੌਜਵਾਨ ਮਿਲਿਆ, ਜਿਸ ਦੀ ਬਾਅਦ ਵਿਚ ਪਛਾਣ ਸਨਰਾਜ ਸਿੰਘ ਵਜੋਂ ਹੋਈ। ਉਸਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ: ਕੈਨੇਡਾ ਤੋਂ ਮੁੜ ਆਈ ਦੁਖਦਾਇਕ ਖ਼ਬਰ, ਹੁਣ ਸਰੀ 'ਚ ਸਿੱਖ ਔਰਤ ਦਾ ਕੀਤਾ ਗਿਆ ਕਤਲ

ਕਤਲੇਆਮ ਦੇ ਜਾਂਚਕਰਤਾਵਾਂ ਨੇ ਇਸ ਮਾਮਲੇ ਵਿੱਚ ਇੱਕ ਕਾਰ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ, ਜੋ ਕਤਲ ਦੇ ਸਮੇਂ ਉਸੇ ਖੇਤਰ ਵਿਚੋਂ ਲੰਘੀ ਸੀ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਵਿਅਕਤੀ ਜੋ ਵਾਹਨ ਅਤੇ ਇਸ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਕਰ ਸਕਦਾ ਹੈ ਜਾਂ ਗੋਲੀਬਾਰੀ ਬਾਰੇ ਜਾਣਕਾਰੀ ਰੱਖਦਾ ਹੈ, ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਗਈ ਸਿੱਖ ਕੁੜੀ ਦੇ ਮਾਪਿਆਂ ਦਾ ਪਹਿਲਾ ਬਿਆਨ ਆਇਆ ਸਾਹਮਣੇ
ਮੌਲਵੀ ਮਿਆਂ ਮਿੱਠੂ ਦੇ ਬ੍ਰਿਟੇਨ 'ਚ ਦਾਖ਼ਲੇ 'ਤੇ ਲੱਗੀ ਪਾਬੰਦੀ, ਜ਼ਬਰੀ ਧਰਮ ਪਰਿਵਰਤਣ ਵਿਰੁੱਧ ਸਰਕਾਰ ਨੇ ਚੁੱਕਿਆ ਕਦਮ
NEXT STORY