ਤਹਿਰਾਨ - ਈਰਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾਵਾਇਰਸ ਮਹਾਮਾਰੀ ਦੇ 2,472 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਇਥੇ ਪ੍ਰਭਾਵਿਤਾਂ ਦੀ ਗਿਣਤੀ ਵਧ ਕੇ 1,87,427 ਹੋ ਗਈ ਹੈ ਅਤੇ ਇਸ ਦੌਰਾਨ 107 ਮਰੀਜ਼ਾਂ ਦੀ ਮੌਤ ਹੋਈ ਹੈ। ਈਰਾਨ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਮੰਤਰਾਲੇ ਦੇ ਬੁਲਾਰੇ ਸੀਮਾ ਸਾਦਤ ਲਾਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਵਾਇਰਸ ਦੇ 2,472 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 864 ਵਾਇਰਸ ਤੋਂ ਪ੍ਰਭਾਵਿਤ ਹਸਪਤਾਲ ਵਿਚ ਦਾਖਲ ਹਨ। ਇਸ ਦੌਰਾਨ ਕੋਰੋਨਾਵਾਇਰਸ ਨਾਲ 107 ਮੌਤਾਂ ਹੋਈਆਂ ਹਨ ਅਤੇ ਹੁਣ ਤੱਕ ਇਸ ਮਹਾਮਾਰੀ ਕਾਰਨ 8,837 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਤੋਂ ਇਲਾਵਾ 1,48,674 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ ਅਤੇ 2,781 ਲੋਕਾਂ ਦੀ ਹਾਲਤ ਗੰਭੀਰ ਹੈ। ਬੁਲਾਰੇ ਮੁਤਾਬਕ ਐਤਵਾਰ ਤੱਕ ਈਰਾਨ ਵਿਚ 12,44,074 ਲੋਕਾਂ ਦੀ ਕੋਰੋਨਾਵਾਇਰਸ ਦੀ ਜਾਂਚ ਕੀਤੀ ਗਈ ਹੈ। ਦੇਸ਼ ਵਿਚ ਕੋਰੋਨਾਵਾਇਰਸ ਦਾ ਪਹਿਲਾਂ ਮਾਮਲਾ 19 ਫਰਵਰੀ ਨੂੰ ਸਾਹਮਣੇ ਆਇਆ ਸੀ।
ਜਰਮਨੀ 'ਚ ਅਮਰੀਕੀ ਫੌਜੀਆਂ ਦੀ 25 ਫੀਸਦੀ ਤੋਂ ਜ਼ਿਆਦਾ ਕਟੌਤੀ ਕਰਨ ਦੀ ਟਰੰਪ ਦੀ ਯੋਜਨਾ
NEXT STORY