ਅਬੂਜਾ : ਉੱਤਰੀ ਨਾਈਜੀਰੀਆ ਦੇ ਯੋਬੇ ਸੂਬੇ ਵਿੱਚ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਕਿਸ਼ਤੀ ਨਦੀ ਵਿੱਚ ਪਲਟ ਗਈ। ਸੂਤਰਾਂ ਅਨੁਸਾਰ ਇਸ ਹਾਦਸੇ ਵਿੱਚ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 14 ਹੋਰ ਲੋਕ ਅਜੇ ਵੀ ਲਾਪਤਾ ਹਨ।
ਬਾਜ਼ਾਰ ਜਾ ਰਹੇ ਸਨ ਲੋਕ
ਯੋਬੇ ਐਮਰਜੈਂਸੀ ਮੈਨੇਜਮੈਂਟ ਏਜੰਸੀ ਦੇ ਅਨੁਸਾਰ, ਇਹ ਹਾਦਸਾ ਸ਼ਨੀਵਾਰ ਰਾਤ ਨੂੰ ਯੋਬੇ ਸੂਬੇ ਦੇ ਗਾਰਬੀ ਕਸਬੇ ਨੇੜੇ ਯੋਬੇ ਨਦੀ ਵਿੱਚ ਵਾਪਰਿਆ। ਕਿਸ਼ਤੀ ਵਿੱਚ ਸਵਾਰ ਲੋਕ ਸਥਾਨਕ ਬਾਜ਼ਾਰ ਜਾ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ।
ਬਚਾਅ ਕਾਰਜ ਜਾਰੀ
ਏਜੰਸੀ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਕਿਸ਼ਤੀ ਵਿੱਚ ਕੁੱਲ 52 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ ਹੁਣ ਤੱਕ 13 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ ਅਤੇ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ। ਸੂਤਰਾਂ ਅਨੁਸਾਰ, ਲਾਪਤਾ ਯਾਤਰੀਆਂ ਦੀ ਭਾਲ ਲਈ ਅਤੇ ਲਾਸ਼ਾਂ ਨੂੰ ਬਰਾਮਦ ਕਰਨ ਲਈ ਸੁਰੱਖਿਆ ਏਜੰਸੀਆਂ, ਐਮਰਜੈਂਸੀ ਰਿਸਪਾਂਸ ਟੀਮਾਂ ਅਤੇ ਸਥਾਨਕ ਵਾਲੰਟੀਅਰਾਂ ਵੱਲੋਂ ਵੱਡੇ ਪੱਧਰ 'ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਬਚਾਅ ਟੀਮਾਂ ਲਾਪਤਾ ਲੋਕਾਂ ਦਾ ਪਤਾ ਲਗਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਸਮਾਂ ਬੀਤਣ ਦੇ ਨਾਲ ਉਮੀਦਾਂ ਘਟਦੀਆਂ ਜਾ ਰਹੀਆਂ ਹਨ।
ਕੈਲਗਰੀ: ਵਰਲਡ ਕੱਪ ’ਚ ਕੈਨੇਡਾ ਦੀ ਐਲਿਜ਼ਾਬੈਥ ਹੋਸਕਿੰਗ ਨੇ ਜਿੱਤਿਆ ਸੋਨ ਤਮਗਾ
NEXT STORY