ਇੰਟਰਨੈਸ਼ਨਲ ਡੈਸਕ (ਏ.ਐੱਨ.ਆਈ.) ਮੁੰਬਈ 'ਚ ਹੋਏ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਅਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜਮਾਤ-ਉਲ-ਦਾਵਾ ਦਾ ਮੁਖੀ ਅੱਤਵਾਦੀ ਹਾਫਿਜ਼ ਸਈਦ ਪਾਕਿਸਤਾਨ ਦੀ ਹਿਰਾਸਤ 'ਚ ਹੈ। ਉਹ ਪਾਕਿਸਤਾਨ ਵਿਚ 78 ਸਾਲ ਦੀ ਕੈਦ ਦੀ ਸਜ਼ਾ ਕੱਟ ਰਿਹਾ ਹੈ। ਸੰਯੁਕਤ ਰਾਸ਼ਟਰ ਨੇ ਆਪਣੀ ਅਪਡੇਟ ਕੀਤੀ ਸੂਚਨਾ 'ਚ ਇਹ ਜਾਣਕਾਰੀ ਦਿੱਤੀ। ਸੰਯੁਕਤ ਰਾਸ਼ਟਰ ਨੇ ਦੱਸਿਆ ਹੈ ਕਿ ਅੱਤਵਾਦੀ ਹਾਫਿਜ਼ ਸਈਦ 12 ਫਰਵਰੀ, 2020 ਤੋਂ 78 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਹ ਟੈਰਰ ਫੰਡਿੰਗ ਦੇ 7 ਮਾਮਲਿਆਂ ਵਿੱਚ ਦੋਸ਼ੀ ਸਾਬਤ ਹੋ ਚੁੱਕਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦੀਆਂ ਜਾਂਚ ਏਜੰਸੀਆਂ ਕਈ ਮਾਮਲਿਆਂ ਵਿੱਚ ਹਾਫਿਜ਼ ਸਈਦ ਦੀ ਭਾਲ ਕਰ ਰਹੀਆਂ ਹਨ।
ਹਾਫਿਜ਼ UN ਦੀ ਅੱਤਵਾਦੀ ਸੂਚੀ 'ਚ ਸ਼ਾਮਲ
ਹਾਫਿਜ਼ ਸਈਦ ਨੂੰ ਪਾਕਿਸਤਾਨ 'ਚ ਅੱਤਵਾਦ ਨੂੰ ਫੰਡ ਦੇਣ ਦਾ ਦੋਸ਼ੀ ਠਹਿਰਾਇਆ ਗਿਆ ਹੈ। ਦਰਅਸਲ ਹਾਫਿਜ਼ ਸਈਦ ਨੂੰ ਦਸੰਬਰ 2008 ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ 1267 ਅਲ-ਕਾਇਦਾ ਪਾਬੰਦੀ ਕਮੇਟੀ ਨੇ ਗਲੋਬਲ ਅੱਤਵਾਦੀ ਘੋਸ਼ਿਤ ਕੀਤਾ ਸੀ।
ਸੰਯੁਕਤ ਰਾਸ਼ਟਰ ਨੇ ਸੂਚੀ ਵਿੱਚ ਕੀਤੀਆਂ ਕਈ ਹੋਰ ਸੋਧਾਂ
ਦਰਅਸਲ ਪਿਛਲੇ ਮਹੀਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਅੱਤਵਾਦੀਆਂ ਅਤੇ ਉਨ੍ਹਾਂ ਦੇ ਸੰਗਠਨਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਮੇਤ ਯਾਤਰਾ 'ਤੇ ਪਾਬੰਦੀ ਲਗਾਉਣ ਲਈ ਅਲ-ਕਾਇਦਾ ਦੀ ਪਾਬੰਦੀਆਂ ਦੀ ਸੂਚੀ 'ਚ ਐਂਟਰੀਆਂ 'ਚ ਸੋਧ ਵੀ ਕੀਤੀ ਸੀ।
ਪੜ੍ਹੋ ਇਹ ਅਹਿਮ ਖ਼ਬਰ-ਰਾਸ਼ਟਰਪਤੀ ਮੁਇਜ਼ੂ ਦੀ ਵਧੀ ਮੁਸ਼ਕਲ, ਹੁਣ ਚੀਨ ਨੂੰ 'ਸੈਲਾਨੀ' ਭੇਜਣ ਦੀ ਕੀਤੀ ਅਪੀਲ
ਭੁਟਾਵੀ ਦੀ ਮੌਤ 'ਤੇ ਵੀ ਅਪਡੇਟ ਦਰਜ
ਪਾਬੰਦੀ ਕਮੇਟੀ ਨੇ ਅਪਡੇਟ ਵਿੱਚ ਇਹ ਵੀ ਕਿਹਾ ਹੈ ਕਿ ਲਸ਼ਕਰ ਦੇ ਸੰਸਥਾਪਕ ਮੈਂਬਰ ਅਤੇ ਉਪ ਮੁਖੀ ਅਬਦੁਲ ਸਲਾਮ ਭੁੱਟਾਵੀ ਦੀ ਮੌਤ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਭੂਟਾਵੀ ਸੰਯੁਕਤ ਰਾਸ਼ਟਰ ਦੀ ਸੂਚੀ ਵਿੱਚ ਸ਼ਾਮਲ ਅੱਤਵਾਦੀ ਸੀ ਅਤੇ ਹਾਫਿਜ਼ ਸਈਦ ਦਾ ਕਰੀਬੀ ਸੀ। ਭੁਟਾਵੀ ਨੇ 2008 ਦੇ ਮੁੰਬਈ ਹਮਲਿਆਂ ਲਈ ਲਸ਼ਕਰ ਦੇ ਹਮਲਾਵਰਾਂ ਨੂੰ ਸਿਖਲਾਈ ਦਿੱਤੀ ਸੀ। ਮੁੰਬਈ ਅੱਤਵਾਦੀ ਹਮਲੇ ਤੋਂ ਇਲਾਵਾ ਭੁੱਟਵੀ ਨੇ ਦੋ ਹੋਰ ਮਾਮਲਿਆਂ ਦੀ ਅਗਵਾਈ ਕੀਤੀ ਸੀ। ਪਿਛਲੇ ਸਾਲ ਮਈ 'ਚ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਇਕ ਜੇਲ੍ਹ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਸਜ਼ਾ ਕੱਟਦੇ ਹੋਏ ਉਸ ਦੀ ਮੌਤ ਹੋ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ
NEXT STORY