ਮਾਸਕੋ-ਰੂਸ ’ਚ ਪਿਛਲੇ 24 ਘੰਟਿਆਂ ਦੌਰਾਨ ਗਲੋਬਲੀ ਮਹਾਮਾਰੀ ਕੋਰੋਨਾ ਵਾਇਰਸ ਦੇ 26,509 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਦੇਸ਼ ’ਚ ਕੋਰੋਨਾ ਇਨਫੈਕਟਿਡਾਂ ਦੀ ਗਿਣਤੀ ਵਧ ਕੇ 2,734,454 ਹੋ ਗਈ। ਸਿਹਤ ਵਿਭਾਗ ਨੇ ਬੁੱਧਵਾਰ ਨੂੰ ਦੱਸਿਆ ਕਿ ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 26,509 ਮਾਮਲੇ ਦਰਜ ਕੀਤੇ ਗਏ ਜਿਸ ’ਚੋਂ 4,715 ਮਰੀਜ਼ਾਂ ’ਚ ਕੋਰੋਨਾ ਦਾ ਕੋਈ ਲੱਛਣ ਨਹੀਂ ਹੈ। ਰੂਸ ਦੀ ਰਾਜਧਾਨੀ ਮਾਸਕੋ ’ਚ ਇਸ ਦੌਰਾਨ ਕੋਰੋਨਾ ਦੇ 5,028 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਤੋਂ ਇਲਾਵਾ ਦੇਸ਼ ’ਚ ਕੋਰੋਨਾ ਨਾਲ ਹੁਣ ਤੱਕ 2,176,100 ਲੋਕ ਠੀਕ ਹੋ ਚੁੱਕੇ ਹਨ ਅਤੇ 48,564 ਮਰੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ -'ਕੋਰੋਨਾ ਸਕਰੀਨਿੰਗ 'ਚ ਮਦਦਗਾਰ ਨਹੀਂ ਹੈ ਇਨਫਰਾਰੈੱਡ ਥਰਮਾਮੀਟਰ'
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਟੈਕਸਾਸ ਦੀ ਸਾਫਟਵੇਅਰ ਕੰਪਨੀ ਦਾ ਹੈਕਰਾਂ ਨੇ ਕੀਤਾ ਇਸਤੇਮਾਲ
NEXT STORY