ਇੰਟਰਨੈਸ਼ਨਲ ਡੈਸਕ- ਇਕ ਪਾਸੇ ਜਦੋਂ ਅਮਰੀਕਾ-ਕੈਨੇਡਾ ਵਰਗੇ ਦੇਸ਼ਾਂ ਨੇ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਹੋਇਆ ਹੈ, ਉੱਥੇ ਹੀ ਪਾਕਿਸਤਾਨ ਵੀ ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਤੋਂ ਪਿੱਛੇ ਨਹੀਂ ਹੈ। ਪਾਕਿ ਸਰਕਾਰ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਪਿਛਲੇ 3 ਸਾਲਾਂ ਦੌਰਾਨ ਔਰਤਾਂ ਅਤੇ ਬੱਚਿਆਂ ਸਣੇ 26 ਲੱਖ ਤੋਂ ਵੱਧ ਅਫ਼ਗਾਨ ਨਾਗਰਿਕਾਂ ਨੂੰ ਡਿਪੋਰਟ ਕਰ ਦਿੱਤਾ ਹੈ। ਇਹ ਕਾਰਵਾਈ ਉਨ੍ਹਾਂ ਅਫ਼ਗਾਨ ਨਾਗਰਿਕਾਂ ਖ਼ਿਲਾਫ਼ ਕੀਤੀ ਗਈ ਹੈ ਜੋ ਬਿਨਾਂ ਕਿਸੇ ਵੈਲਿਡ ਵੀਜ਼ਾ ਦੇ ਪਾਕਿਸਤਾਨ 'ਚ ਰਹਿ ਰਹੇ ਸਨ ਤੇ ਜਿਨ੍ਹਾਂ ਦਾ ਵੀਜ਼ਾ ਐਕਸਪਾਇਰ ਹੋ ਚੁੱਕਾ ਸੀ।
ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਲਈ ਪਾਕਿਸਤਾਨੀ ਪੰਜਾਬ ਸਰਕਾਰ ਵੱਲੋਂ ਨਿਯਮਤ ਤੌਰ 'ਤੇ ਸਰਵੇਖਣ ਕੀਤੇ ਜਾਂਦੇ ਹਨ। ਪੰਜਾਬ ਦੇ ਗ੍ਰਹਿ ਵਿਭਾਗ ਦੇ ਬੁਲਾਰੇ ਅਨੁਸਾਰ, ਇਕੱਲੇ ਪੰਜਾਬ ਸੂਬੇ ਨੇ ਹੀ 1,38,342 ਅਫ਼ਗਾਨ ਨਾਗਰਿਕਾਂ ਨੂੰ ਆਪਣੇ ਡਿਟੈਂਸ਼ਨ ਸੈਂਟਰਾਂ 'ਚ ਭੇਜਿਆ, ਉਨ੍ਹਾਂ ਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਪੂਰੀ ਕੀਤੀ ਅਤੇ ਉਨ੍ਹਾਂ ਨੂੰ ਡਿਪੋਰਟ ਕੀਤਾ। ਪਾਕਿਸਤਾਨ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਅਫ਼ਗਾਨ ਨਾਗਰਿਕਾਂ ਨੂੰ ਜ਼ਿਆਦਾਤਰ ਖੈਬਰ ਪਖਤੂਨਖਵਾ ਸੂਬੇ ਵਿੱਚ ਸਥਿਤ 'ਤੋਰਖਮ ਚੌਕੀ' ਰਾਹੀਂ ਵਾਪਸ ਅਫ਼ਗਾਨਿਸਤਾਨ ਭੇਜਿਆ ਜਾਂਦਾ ਹੈ।
ਇਹ ਵੀ ਪੜ੍ਹੋ- ਵਿਆਹ ਤੋਂ ਆਉਂਦੇ 13 ਲੋਕਾਂ ਦੀ ਹਾਈਵੇ 'ਤੇ ਨਿਕਲੀ ਜਾਨ ! ਟਰੱਕਾਂ ਦੀ ਟੱਕਰ ਮਗਰੋਂ ਕੁਲੋਨ 'ਚ ਵਿਛ ਗਈਆਂ ਲਾਸ਼ਾਂ
ਇਸ ਵੱਡੀ ਕਾਰਵਾਈ ਕਾਰਨ ਪਾਕਿਸਤਾਨ ਵਿੱਚ ਰਹਿ ਰਹੇ ਅਫ਼ਗਾਨੀ ਭਾਈਚਾਰੇ 'ਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਡਿਪੋਰਟ ਕੀਤੇ ਜਾ ਰਹੇ ਕਈ ਅਫ਼ਗਾਨੀ ਨਾਗਰਿਕਾਂ ਨੇ ਦਾਅਵਾ ਕੀਤਾ ਹੈ ਕਿ ਉਹ ਪਿਛਲੀਆਂ ਕਈ ਪੀੜ੍ਹੀਆਂ ਤੋਂ ਪਾਕਿਸਤਾਨ ਵਿੱਚ ਹੀ ਰਹਿ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਅਚਾਨਕ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਹੈ, ਜਿਸ ਮਗਰੋਂ ਉਨ੍ਹਾਂ ਕੋਲ ਕੋਈ ਵੀ ਟਿਕਾਣਾ ਨਹੀਂ ਰਿਹਾ। ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ (UNHRC) ਨੇ ਵੀ ਇੰਨੇ ਵੱਡੇ ਪੱਧਰ 'ਤੇ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤੇ ਜਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ।
ਜ਼ਿਕਰਯੋਗ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਹੋਏ ਤਾਜ਼ਾ ਹਮਲਿਆਂ ਤੋਂ ਬਾਅਦ ਪਾਕਿਸਤਾਨੀ ਪ੍ਰਸ਼ਾਸਨ ਨੇ ਇਨ੍ਹਾਂ ਗੈਰ-ਕਾਨੂੰਨੀ ਅਫ਼ਗਾਨੀ ਪ੍ਰਵਾਸੀਆਂ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ, ਜੋ ਕਿ ਭਵਿੱਖ 'ਚ ਵੀ ਜਾਰੀ ਰਹਿਣ ਦੇ ਸੰਕੇਤ ਮਿਲ ਰਹੇ ਹਨ।
ਇਹ ਵੀ ਪੜ੍ਹੋ- ਬਹਿਰੀਨ 'ਤੇ ਹੋ ਗਿਆ ਹਮਲਾ ! ਪੂਰੇ ਦੇਸ਼ 'ਚ ਕਈ ਥਾਈਂ ਹੋਏ ਧਮਾਕੇ, ਸਾਈਰਨ ਵਜਾ ਕੇ ਲੋਕਾਂ ਨੂੰ ਕੀਤਾ ਗਿਆ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਬਣੇ ਨਵੇਂ ਕਰੋੜਪਤੀ
NEXT STORY