ਇਸਲਾਮਾਬਾਦ- ਪਾਕਿਸਤਾਨ ਦੇ ਇਸਲਾਮਾਬਾਦ ਵਿਚ ਬਲਾਸਟ ਵਿਚ ਤਿੰਨ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਇਸ ਧਮਾਕੇ ਵਿਚ 13 ਹੋਰ ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਜਿੰਨਾਹ ਸੁਪਰ ਕੈਫੇ ਵਿਚ ਹੋਇਆ, ਜਿਥੇ ਇਕ ਗੈਸ ਸਿਲੰਡਰ ਵਿਚ ਧਮਾਕਾ ਹੋ ਗਿਆ ਸੀ।
ਚਸ਼ਮਦੀਦਾਂ ਦੇ ਮੁਤਾਬਕ ਗੈਸ ਸਿਲੰਡਰ ਲੀਕ ਹੋ ਰਿਹਾ ਸੀ, ਜਿਸ ਨੇ ਬਾਅਦ ਵਿਚ ਅੱਗ ਫੜ ਲਈ ਤੇ ਜ਼ੋਰਦਾਰ ਧਮਾਕੇ ਨਾਲ ਫਟ ਗਿਆ। ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਪੂਰੇ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਫੈਲ ਗਈ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਪੂਰੇ ਇਲਾਕੇ ਨੂੰ ਖਾਲੀ ਕਰਵਾ ਲਿਆ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਭਾਰਤੀ-ਅਮਰੀਕੀਆਂ ਨੇ ਵਾਸ਼ਿੰਗਟਨ 'ਚ CAA ਦੇ ਖਿਲਾਫ ਕੀਤਾ ਪ੍ਰਦਰਸ਼ਨ
NEXT STORY