ਪੋਰਟਲੈਂਡ (ਪੋਸਟ ਬਿਊਰੋ) - ਅਮਰੀਕਾ ਦੇ ਓਰੇਗਨ ਸੂਬੇ ਵਿੱਚ ਐਮਰਜੈਂਸੀ ਸੇਵਾ ਕਰਮੀਆਂ ਨੇ ਇੱਕ ਵਿਸ਼ਾਲ ਝੂਲੇ ਵਿੱਚ ਖਰਾਬੀ ਕਾਰਨ ਕਰੀਬ ਅੱਧੇ ਘੰਟੇ ਤੱਕ ਹਵਾ ਵਿੱਚ ਲਟਕ ਰਹੇ 30 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ। ਇਹ ਝੂਲਾ ਇੱਕ ਦਹਾਕਾ ਪੁਰਾਣੇ ਮਨੋਰੰਜਨ ਪਾਰਕ ਵਿੱਚ ਲਗਾਇਆ ਗਿਆ ਸੀ। ਪੋਰਟਲੈਂਡ ਫਾਇਰ ਐਂਡ ਰੈਸਕਿਊ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ ਕਿ ਫਾਇਰ ਕਰਮੀਆਂ ਨੇ ਓਕ ਪਾਰਕ ਦੇ ਇੰਜੀਨੀਅਰਾਂ ਨਾਲ ਮਿਲ ਕੇ ਝੂਲੇ ਨੂੰ ਹੇਠਾਂ ਉਤਾਰਿਆ ਅਤੇ ਲੋੜ ਪੈਣ 'ਤੇ ਰੱਸੀਆਂ ਦੀ ਮਦਦ ਨਾਲ ਲੋਕਾਂ ਨੂੰ ਹੇਠਾਂ ਉਤਾਰਨ ਦਾ ਵੀ ਪ੍ਰਬੰਧ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਦੇਸ਼ ਕੋਲ ਕਣਕ ਦਾ ਲੋੜੀਂਦਾ ਭੰਡਾਰ, ਫਿਲਹਾਲ ਦਰਾਮਦ ਡਿਊਟੀ ’ਚ ਬਦਲਾਅ ਦੀ ਕੋਈ ਯੋਜਨਾ ਨਹੀਂ : ਸਰਕਾਰ

ਇਸ ਵਿਚ ਕਿਹਾ ਗਿਆ ਹੈ ਕਿ ਝੂਲੇ 'ਤੇ ਸਵਾਰ ਸਾਰੇ ਲੋਕ ਸੁਰੱਖਿਅਤ ਹਨ। ਨੇੜੇ ਹੀ ਇਕ ਹੋਰ ਝੂਲੇ 'ਤੇ ਸਵਾਰ ਲੋਕਾਂ ਨੇ ਘਟਨਾ ਦੀ ਵੀਡੀਓ ਬਣਾਈ ਜਿਸ 'ਚ 'ਐਟਮੌਸਫੀਅਰ' ਨਾਂ ਦਾ ਝੂਲਾ ਹਵਾ 'ਚ ਰੁਕਿਆ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ : ਹੁਣ ਭਾਰਤ 'ਚ ਵੀ ਉੱਠੇ MDH ਅਤੇ ਐਵਰੈਸਟ 'ਤੇ ਸਵਾਲ, ਰਾਜਸਥਾਨ 'ਚ ਮਿਲੇ ਸ਼ੱਕੀ ਸੈਂਪਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕੀ ਸੰਸਦ ਮੈਂਬਰਾਂ ਦਾ ਇਕ ਵਫ਼ਦ ਅਗਲੇ ਹਫ਼ਤੇ ਕਰੇਗਾ ਦਲਾਈ ਲਾਮਾ ਨਾਲ ਮੁਲਾਕਾਤ
NEXT STORY