ਤਹਿਰਾਨ (ਏਪੀ) ਈਰਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੂਰਬੀ ਈਰਾਨ ਵਿੱਚ ਇੱਕ ਕੋਲੇ ਦੀ ਖਾਨ ਵਿੱਚ ਮੀਥੇਨ ਗੈਸ ਲੀਕ ਹੋਣ ਕਾਰਨ ਧਮਾਕਾ ਹੋ ਗਿਆ।ਇਸ ਧਮਾਕੇ ਵਿੱਚ ਘੱਟ ਤੋਂ ਘੱਟ 30 ਲੋਕਾਂ ਦੀ ਮੌਤ ਹੋ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋ ਗਏ| ਈਰਾਨ ਦੇ ਸਰਕਾਰੀ ਮੀਡੀਆ ਨੇ ਐਤਵਾਰ ਨੂੰ ਆਪਣੀ ਇਕ ਖਬਰ 'ਚ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ- ਜਬਰ ਜ਼ਿਨਾਹ ਦੇ ਦੋਸ਼ੀਆਂ ਦੀ ਖੈਰ ਨਹੀਂ, ਮਿਲੇਗੀ ਅਜਿਹਾ ਸਜ਼ਾ ਕਿ ਖ਼ਤਮ ਹੋ ਜਾਵੇਗਾ ਵੰਸ਼
ਸਰਕਾਰੀ ਸਮਾਚਾਰ ਏਜੰਸੀ 'ਇਰਨਾ' ਨੇ ਆਪਣੀ ਇਕ ਖ਼ਬਰ 'ਚ ਦੱਸਿਆ ਕਿ ਇਹ ਹਾਦਸਾ ਰਾਜਧਾਨੀ ਤਹਿਰਾਨ ਤੋਂ ਕਰੀਬ 335 ਕਿਲੋਮੀਟਰ ਦੱਖਣ-ਪੂਰਬ 'ਚ ਸਥਿਤ ਤਾਬਾਸ 'ਚ ਸਥਿਤ ਕੋਲੇ ਦੀ ਖਾਨ 'ਚ ਸ਼ਨੀਵਾਰ ਦੇਰ ਰਾਤ ਵਾਪਰਿਆ, ਜਿਸ 'ਚ 30 ਲੋਕ ਮਾਰੇ ਗਏ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਦਾ ਕੰਮ ਜਾਰੀ ਹੈ ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀਆਂ ਨੇ ਮੌਕੇ 'ਤੇ ਐਮਰਜੈਂਸੀ ਕਰਮਚਾਰੀਆਂ ਨੂੰ ਭੇਜਿਆ ਹੈ। ਹਾਦਸੇ ਦੇ ਸਮੇਂ ਖਾਨ 'ਚ ਕਰੀਬ 70 ਲੋਕ ਕੰਮ ਕਰ ਰਹੇ ਸਨ। ਹੁਣ ਤੱਕ 30 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਗੱਤਕਾ ਫੈਡਰੇਸ਼ਨ ਯੂ.ਐਸ.ਏ. ਵਲੋਂ ਦੂਜੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ 28 ਸਤੰਬਰ ਨੂੰ
NEXT STORY