ਇਸਲਾਮਾਬਾਦ (ਵਾਰਤਾ) : ਪਾਕਿਸਤਾਨੀ ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ ਸੂਬੇ ਦੇ ਓਰਕਜ਼ਈ ਜ਼ਿਲ੍ਹੇ 'ਚ ਇੱਕ ਕਾਰਵਾਈ 'ਚ 30 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਫੌਜ ਨੇ ਸ਼ੁੱਕਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਇਹ ਜਵਾਬੀ ਕਾਰਵਾਈ ਕੁਝ ਦਿਨ ਪਹਿਲਾਂ ਫੌਜ 'ਤੇ ਹੋਏ ਹਮਲੇ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ ਕਈ ਸੈਨਿਕ ਮਾਰੇ ਗਏ ਸਨ।
ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ, ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈਐੱਸਪੀਆਰ) ਨੇ ਇੱਕ ਬਿਆਨ 'ਚ ਕਿਹਾ ਕਿ 7 ਅਕਤੂਬਰ ਨੂੰ ਹੋਏ ਅੱਤਵਾਦੀ ਹਮਲੇ 'ਚ ਸ਼ਾਮਲ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਭਰੋਸੇਯੋਗ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਓਰਕਜ਼ਈ ਦੇ ਜਮਾਲ ਮਾਇਆ ਖੇਤਰ 'ਚ ਇਹ ਕਾਰਵਾਈ ਸ਼ੁਰੂ ਕੀਤੀ ਗਈ ਸੀ। ਬਿਆਨ 'ਚ ਕਿਹਾ ਗਿਆ ਹੈ ਕਿ ਸਾਰੇ 30 ਅੱਤਵਾਦੀ ਭਿਆਨਕ ਗੋਲੀਬਾਰੀ ਤੋਂ ਬਾਅਦ ਮਾਰੇ ਗਏ। ਇਸ 'ਚ ਇਹ ਵੀ ਕਿਹਾ ਗਿਆ ਹੈ ਕਿ ਇਹ ਸਮੂਹ ਇਸ ਹਫ਼ਤੇ ਦੇ ਸ਼ੁਰੂ 'ਚ 'ਘਿਨਾਉਣੀ ਘਟਨਾ' 'ਚ ਸ਼ਾਮਲ ਸੀ।
ਫੌਜੀ ਸੂਤਰਾਂ ਦੇ ਅਨੁਸਾਰ ਅੱਤਵਾਦੀਆਂ ਨੇ ਮੰਗਲਵਾਰ ਨੂੰ ਇੱਕ ਸਰਚ ਆਪ੍ਰੇਸ਼ਨ ਦੌਰਾਨ ਜ਼ਿਲ੍ਹੇ 'ਚ ਸੈਨਿਕਾਂ ਦੇ ਇੱਕ ਸਮੂਹ 'ਤੇ ਹਮਲਾ ਕੀਤਾ, ਜਿਸ 'ਚ ਇੱਕ ਲੈਫਟੀਨੈਂਟ ਕਰਨਲ ਤੇ ਇੱਕ ਮੇਜਰ-ਰੈਂਕ ਅਧਿਕਾਰੀ ਸਮੇਤ 11 ਸੈਨਿਕ ਮਾਰੇ ਗਏ। ਆਈਐੱਸਪੀਆਰ ਨੇ ਕਿਹਾ ਕਿ ਇਨ੍ਹਾਂ ਸਫਲ ਕਾਰਵਾਈਆਂ ਨੇ ਹਮਲੇ ਦਾ ਬਦਲਾ ਲਿਆ ਹੈ ਤੇ ਮੁੱਖ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਂਦਾ ਹੈ।
ਆਈਐੱਸਪੀਆਰ ਨੇ ਕਿਹਾ ਕਿ ਬਾਕੀ ਰਹਿੰਦੇ ਅੱਤਵਾਦੀਆਂ ਨੂੰ ਖਤਮ ਕਰਨ ਲਈ ਆਲੇ ਦੁਆਲੇ ਦੇ ਇਲਾਕਿਆਂ 'ਚ ਸਫਾਈ ਮੁਹਿੰਮ ਜਾਰੀ ਹੈ। ਪਾਕਿਸਤਾਨੀ ਰਾਸ਼ਟਰਪਤੀ ਆਸਿਫ਼ ਜ਼ਰਦਾਰੀ ਨੇ ਅੱਤਵਾਦੀਆਂ ਵਿਰੁੱਧ ਕਾਰਵਾਈਆਂ ਲਈ ਸੁਰੱਖਿਆ ਬਲਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅੱਤਵਾਦ ਵਿਰੁੱਧ ਲੜਾਈ 'ਚ ਪਾਕਿਸਤਾਨ ਦੀ ਨਿਰੰਤਰ ਸਫਲਤਾ ਇਸਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਨੇਤਾ ਮਾਰੀਆ ਕੋਰੀਨਾ ਮਚਾਡੋ ਨੂੰ ਮਿਲੇਗਾ ਨੋਬਲ ਸ਼ਾਂਤੀ ਪੁਰਸਕਾਰ
NEXT STORY