ਇਸਲਾਮਾਬਾਦ : ਅਫਗਾਨਿਸਤਾਨ 'ਚ ਬਾਰਿਸ਼ ਕਾਰਨ ਆਏ ਭਿਆਨਕ ਹੜ੍ਹਾਂ ਕਾਰਨ ਪਿਛਲੇ 3 ਦਿਨਾਂ 'ਚ ਘੱਟੋ-ਘੱਟ 31 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਦਰਜਨਾਂ ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਗੁਆਂਢੀ ਦੇਸ਼ ਪਾਕਿਸਤਾਨ 'ਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ 13 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅਫਗਾਨਿਸਤਾਨ ਦੇ ਕੁਦਰਤੀ ਆਫਤ ਪ੍ਰਬੰਧਨ ਮੰਤਰਾਲੇ ਦੇ ਬੁਲਾਰੇ ਸ਼ਫੀਉੱਲਾ ਰਹੀਮੀ ਨੇ ਐਤਵਾਰ ਨੂੰ ਦੱਸਿਆ ਕਿ ਘੱਟੋ-ਘੱਟ 31 ਲੋਕ ਮਾਰੇ ਗਏ, 74 ਜ਼ਖ਼ਮੀ ਹੋਏ ਹਨ, ਜਦੋਂ ਕਿ 41 ਹੋਰ ਲਾਪਤਾ ਹਨ। ਰਾਜਧਾਨੀ ਕਾਬੁਲ ਅਤੇ ਮੈਦਾਨ ਵਾਰਦਕ ਅਤੇ ਗਜ਼ਨੀ ਸੂਬਿਆਂ 'ਚ ਹੜ੍ਹ ਆਇਆ ਹੈ। ਜ਼ਿਆਦਾਤਰ ਮੌਤਾਂ ਪੱਛਮੀ ਕਾਬੁਲ ਅਤੇ ਮੈਦਾਨ ਵਾਰਦਕ ਵਿੱਚ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹੜ੍ਹ 'ਚ 250 ਪਸ਼ੂਆਂ ਦੀ ਵੀ ਜਾਨ ਚਲੀ ਗਈ।
ਇਹ ਵੀ ਪੜ੍ਹੋ : ਅਜਬ-ਗਜ਼ਬ : 54 ਸਾਲਾਂ ਬਾਅਦ ਸਹੀ ਪਤੇ ’ਤੇ ਪਹੁੰਚਿਆ Postcard, ਦਿਲਚਸਪ ਹੈ ਪੂਰੀ ਕਹਾਣੀ
ਪਾਕਿਸਤਾਨ 'ਚ ਐਤਵਾਰ ਨੂੰ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖ਼ਮੀ ਹੋ ਗਏ। ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਪਿਛਲੇ 48 ਘੰਟਿਆਂ 'ਚ ਮੀਂਹ ਨਾਲ ਸਬੰਧਤ ਘਟਨਾਵਾਂ 'ਚ 9 ਲੋਕਾਂ ਦੀ ਮੌਤ ਹੋ ਗਈ ਹੈ।
ਪੁਲਸ ਅਧਿਕਾਰੀ ਰਾਜਾ ਮਿਰਜ਼ਾ ਹਸਨ ਦੇ ਅਨੁਸਾਰ, ਗਿਲਗਿਤ ਬਾਲਟਿਸਤਾਨ ਖੇਤਰ ਦੇ ਸਕਾਰਦੂ ਖੇਤਰ ਵਿੱਚ ਜ਼ਮੀਨ ਖਿਸਕਣ ਨਾਲ ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ। ਸੂਬਾਈ ਆਫਤ ਪ੍ਰਬੰਧਨ ਅਥਾਰਟੀ ਦੇ ਬੁਲਾਰੇ ਤੈਮੂਰ ਖਾਨ ਨੇ ਦੱਸਿਆ ਕਿ ਖੈਬਰ ਪਖਤੂਨਖਵਾ ਸੂਬੇ 'ਚ ਭਾਰੀ ਮੀਂਹ ਅਤੇ ਤੂਫਾਨ ਕਾਰਨ ਘੱਟੋ-ਘੱਟ 74 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਜਬ-ਗਜ਼ਬ : 54 ਸਾਲਾਂ ਬਾਅਦ ਸਹੀ ਪਤੇ ’ਤੇ ਪਹੁੰਚਿਆ Postcard, ਦਿਲਚਸਪ ਹੈ ਪੂਰੀ ਕਹਾਣੀ
NEXT STORY