ਕਾਠਮੰਡੂ- ਨੇਪਾਲ ਵਿਚ ਮੰਗਲਵਾਰ ਨੂੰ ਕੋਵਿਡ-19 ਦੇ 323 ਨਵੇਂ ਮਾਮਲੇ ਆਉਣ ਨਾਲ ਹੀ ਦੇਸ਼ ਵਿਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 4 ਹਜ਼ਾਰ ਤੋਂ ਪਾਰ ਹੋ ਗਈ ਹੈ। ਹੁਣ ਦੇਸ਼ ਵਿਚ 4,085 ਲੋਕ ਕੋਰੋਨਾ ਦੇ ਸ਼ਿਕਾਰ ਹਨ। ਦੇਸ਼ ਵਿਚ ਵਾਇਰਸ ਨਾਲ ਹੁਣ ਤੱਕ 15 ਲੋਕਾਂ ਦੀ ਮੌਤ ਹੋਈ ਹੈ।
ਸਿਹਤ ਮੰਤਰਾਲੇ ਨੇ ਦੱਸਿਆ ਕਿ 323 ਨਵੇਂ ਮਾਮਲਿਆਂ ਵਿਚੋਂ 292 ਪੁਰਸ਼ ਅਤੇ 31 ਔਰਤਾਂ ਹਨ। ਮੰਤਰਾਲੇ ਨੇ ਦੱਸਿਆ ਕਿ ਹੁਣ ਤੱਕ 584 ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।
ਨੇਪਾਲ ਵਿਚ ਥੋੜ੍ਹੇ ਦਿਨਾਂ ਤੋਂ ਹੀ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋਇਆ ਹੈ। ਨੇਪਾਲ ਨੇ ਕੋਰੋਨਾ ਵਾਇਰਸ ਫੈਲਣ ਤੋਂ ਬਾਅਦ ਹੀ ਆਪਣੀਆਂ ਸਰਹੱਦਾਂ ਨੂੰ ਬੰਦ ਕਰ ਲਿਆ ਸੀ ਤੇ ਮਾਮਲੇ ਕਾਫੀ ਘੱਟ ਰਹੇ ਸਨ ਪਰ ਹੁਣ ਇਕੋਦਮ ਪੀੜਤਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ।
ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 71 ਲੱਖ ਤੋਂ ਪਾਰ ਹੋ ਗਈ ਹੈ ਤੇ ਮਰਨ ਵਾਲਿਆਂ ਦੀ ਗਿਣਤੀ 4 ਲੱਖ ਤੋਂ ਵੱਧ ਹੈ। ਇਸ ਦਾ ਸਭ ਤੋਂ ਵੱਧ ਸ਼ਿਕਾਰ ਅਮਰੀਕਾ ਹੋਇਆ ਹੈ, ਜਿੱਥੇ ਸਥਿਤੀ ਬਹੁਤ ਖਰਾਬ ਹੈ। ਅਮਰੀਕਾ ਤੋਂ ਬਾਅਦ ਬ੍ਰਾਜ਼ੀਲ, ਰੂਸ, ਬ੍ਰਿਟੇਨ ਵਿਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ।
ਕੈਨੇਡਾ ਦੇ ਇਸ ਸੂਬੇ 'ਚ ਘਟਣ ਲੱਗੀ ਕੋਰੋਨਾ ਵਾਇਰਸ ਦੀ ਰਫਤਾਰ
NEXT STORY