ਪਿਸ਼ਾਵਰ (ਭਾਸ਼ਾ) - ਪਾਕਿਸਤਾਨ ਦੇ ਅਸ਼ਾਂਤ ਸੂਬੇ ਖੈਬਰ ਪਖਤੂਨਖਵਾ ਵਿਚ ਸੁਰੱਖਿਆ ਬਲਾਂ ਨੇ ਪਾਬੰਦੀਸ਼ੁਦਾ ਸੰਗਠਨ ਟੀ. ਟੀ. ਪੀ. ਦੇ 34 ਅੱਤਵਾਦੀਆਂ ਨੂੰ ਮਾਰ ਦਿੱਤਾ। ਫੌਜ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਨੇ ਇਕ ਬਿਆਨ ’ਚ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਅੱਤਵਾਦੀਆਂ ਦੀ ਮੌਜੂਦਗੀ ਦੀ ਰਿਪੋਰਟ ਤੋਂ ਬਾਅਦ ਸੋਮਵਾਰ ਅਤੇ ਬੁੱਧਵਾਰ ਵਿਚਕਾਰ ਇਕ ਮੁਹਿੰਮ ਚਲਾਈ ਗਈ। ਇਹ ਮੁਹਿੰਮ ਉੱਤਰੀ ਵਜ਼ੀਰਿਸਤਾਨ, ਦੱਖਣੀ ਵਜ਼ੀਰਿਸਤਾਨ ਅਤੇ ਬੰਨੂ ਜ਼ਿਲਿਆਂ ਵਿਚ ਚਲਾਈ ਗਈ ਸੀ। ਇਸ ਦੌਰਾਨ ‘ਫਿਤਨਾ ਅਲ-ਖਵਾਰੀਜ’ ਨਾਲ ਸਬੰਧਤ 34 ਅੱਤਵਾਦੀ ਮਾਰੇ ਗਏ ਸਨ। ਫਿਤਨਾ ਅਲ-ਖਵਾਰੀਜ ਇਕ ਸ਼ਬਦ ਹੈ, ਜੋ ਪਾਕਿਸਤਾਨੀ ਅਧਿਕਾਰੀਆਂ ਦੁਆਰਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਦੇ ਅੱਤਵਾਦੀਆਂ ਲਈ ਵਰਤਿਆ ਜਾਂਦਾ ਹੈ।
ਇੰਦਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਭਤੀਜੇ ਨੂੰ ਨਿਊਜ਼ੀਲੈਂਡ ’ਚ 22 ਸਾਲ ਦੀ ਕੈਦ
NEXT STORY