ਰੋਮ, (ਦਲਵੀਰ ਸਿੰਘ ਕੈਂਥ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਭਾਈ ਦਿਆਲਾ ਜੀ, ਭਾਈ ਮਤੀ ਦਾਸ ਤੇ ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਪੁਰਾਣੀ ਇਮਾਰਤ ਪੁਨਤੀਨੀਆ (ਲਾਤੀਨਾ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਜਿਸ ਵਿੱਚ ਇਲਾਕੇ ਭਰ ਤੋਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਅੰਮ੍ਰਿਤ ਸੰਚਾਰ ਸਮਾਗਮ ਦੌਰਾਨ ਕਈ ਪ੍ਰਾਣੀ ਖੰਡੇ-ਬਾਟੇ ਦੀ ਪਾਹੁਲ ਛੱਕ ਗੁਰੂ ਦੇ ਜਹਾਜੇ ਚੜ੍ਹੇ।

ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪੰਰਤ ਸਜੇ ਵਿਸ਼ਾਲ ਦੀਵਾਨਾਂ ਤੋਂ ਪੰਥ ਦੀਆਂ ਨਾਮੀ ਸਖ਼ਸੀਅਤਾਂ ਨੇ ਸ਼ਹੀਦੀ ਸ਼ਤਾਬਦੀ ਦਿਹਾੜੇ ਸੰਬਧੀ ਸੰਗਤਾਂ ਵਿਸਥਾਰਪੂਰਵਕ ਚਾਨਣਾ ਪਾਇਆ ਜਿਹਨਾਂ ਵਿੱਚ ਕਥਾ ਵਾਚਕ ਭਾਈ ਬਲਜਿੰਦਰ ਸਿੰਘ ਅਤੇ ਪੰਥਕ ਢਾਡੀ ਜੱਥਾ ਭਾਈ ਸੁਖਵੀਰ ਸਿੰਘ ਭੌਰ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ। ਭਾਈ ਜਗਜੀਤ ਸਿੰਘ ਮੱਲੀ ਮੁੱਖ ਸੇਵਾਦਾਰ ਪ੍ਰਬੰਧਕ ਕਮੇਟੀ ਤੇ ਭਾਈ ਸੁਖਵੰਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਰਾਣੀ ਇਮਾਰਤ ਪੁਨਤੀਨੀਆ ਨੇ ਸਮੁੱਚੀਆਂ ਸਿੱਖ ਸੰਗਤਾਂ ਨੂੰ ਗੁਰੂ ਨਾਨਕ ਦੇ ਘਰ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਇਹ ਬਹੁਤ ਜ਼ਰੂਰੀ ਹੈ ਕਿ ਅਸੀਂ ਆਪਣੇ ਮਹਾਨ ਸਿੱਖ ਧਰਮ ਦੇ ਗੌਰਵਮਈ ਲਾਸਾਨੀ ਕੁਰਬਾਨੀਆਂ ਨਾਲ ਭਰੇ ਸਿੱਖ ਇਤਿਹਾਸ ਤੋਂ ਇਟਲੀ ਵਿੱਚ ਜਨਮੇ ਸਿੱਖ ਬੱਚਿਆਂ ਨੂੰ ਜਾਣੂ ਕਰਵਾਉਂਦਿਆਂ ਗੁਰੂ ਦੇ ਕਾਰਜਾਂ ਲਈ ਅੱਗੇ ਆਉਣ ਲਈ ਪ੍ਰੇਰੀਏ। ਇਸ 3 ਰੋਜ਼ਾ ਸ਼ਹੀਦੀ ਸ਼ਤਾਬਦੀ ਸਮਾਗਮ ਮੌਕੇ ਬਾਬੇ ਨਾਨਕ ਦੇ ਚਲਾਏ ਲੰਗਰ ਅਟੁੱਟ ਵਰਤੇ।
ਜ਼ਿਕਰਯੋਗ ਹੈ ਕਿ ਇਸ ਗੁਰਦੁਆਰਾ ਸਾਹਿਬ ਵੱਲੋਂ ਸਾਲ 2025 ਵਿੱਚ ਮਹਾਨ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਕਰਵਾਇਆ ਇਹ ਤੀਜਾ ਅੰਮ੍ਰਿਤ ਸੰਚਾਰ ਸਮਾਗਮ ਸੀ ਜਿਸ ਵਿੱਚ ਕਈ ਪ੍ਰਾਣੀ ਬਾਣੀ ਤੇ ਬਾਣੇ ਦੇ ਧਾਰਨੀ ਬਣੇ ਇਸ ਕਾਰਜ ਲਈ ਇਹ ਗੁਰਦਆਰਾ ਪ੍ਰਬੰਧਕ ਕਮੇਟੀ ਵਿਸ਼ੇਸ ਵਧਾਈ ਦੀ ਪਾਤਰ ਹੈ।
ਸਾਰੇ ਯਾਤਰੀਆਂ ਲਈ ETA ਲਾਜ਼ਮੀ! UK ਵੱਲੋਂ ਵੀਜ਼ਾ ਨਿਯਮਾਂ 'ਚ ਵੱਡਾ ਬਦਲਾਅ
NEXT STORY