ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਵਿੱਚ ਕੋਰੋਨਾ ਵਾਇਰਸ ਦੇ 358 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਦੋ ਲੋਕਾਂ ਦੀ ਮੌਤ ਹੋ ਗਈ ਹੈ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (NCOC) ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।ਐਨ.ਸੀ.ਓ.ਸੀ. ਨੇ ਕਿਹਾ ਕਿ ਦੇਸ਼ ਵਿੱਚ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਸੰਕਰਮਿਤਾਂ ਦੀ ਗਿਣਤੀ 1,293,440 ਹੋ ਗਈ ਹੈ।
ਪੜ੍ਹੋ ਇਹ ਅਹਿਮ ਖ਼ਬਰ- ਪਾਕਿ ਪੁਲਸ ਦਾ ਦਾਅਵਾ, ਸਾਬਕਾ ਪਤੀ ਨੇ ਕੀਤਾ ਪਾਕਿਸਤਾਨੀ-ਅਮਰੀਕੀ ਔਰਤ ਦਾ ਕਤਲ
ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਦੋ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਇਸ ਬਿਮਾਰੀ ਕਾਰਨ ਹੁਣ ਤੱਕ 28,907 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿੰਧ ਸੂਬੇ 480,525 ਮਾਮਲਿਆਂ ਦੇ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਹੈ, ਇਸ ਤੋਂ ਬਾਅਦ 444,553 ਮਾਮਲਿਆਂ ਨਾਲ ਪੰਜਾਬ ਸੂਬਾ ਹੈ। ਇਸ ਦੌਰਾਨ 446 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਇਸ ਨਾਲ ਦੇਸ਼ ਵਿੱਚ ਹੁਣ ਤੱਕ 1,254,859 ਲੋਕ ਕੋਵਿਡ ਮੁਕਤ ਹੋ ਚੁੱਕੇ ਹਨ।
ਪਾਕਿਸਤਾਨ: ਕਰਾਚੀ ’ਚ ਦਿਨ-ਦਿਹਾੜੇ PTI ਆਗੂ ਦਾ ਗੋਲੀ ਮਾਰ ਕੇ ਕਤਲ
NEXT STORY