ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਵਿਸ਼ਵ ਭਰ ਵਿਚ ਪੰਜਾਬੀ ਭਾਈਚਾਰੇ ਦੀ ਪਹਿਚਾਣ ਬਣ ਚੁੱਕੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਕੁਈਨਜ਼ਲੈਂਡ ਸੂਬੇ ਦੇ ਸਦਰ ਮੁਕਾਮ ਸ਼ਹਿਰ ਬ੍ਰਿਸਬੇਨ (ਗੋਲਡ ਕੋਸਟ) ਦੇ ਪ੍ਰਫਾਰਮੈਂਸ ਸੈਂਟਰ ਵਿਖੇ 7, 8, 9 ਅਪ੍ਰੈਲ 2023 ਈਸਟਰ ਵੀਕਐਂਡ ਨੂੰ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਦੇ ਐਨਸੈਕ ਕਮੇਟੀ ਦੇ ਕੌਮੀ ਪ੍ਰਧਾਨ ਸਰਬਜੋਤ ਸਿੰਘ ਢਿੱਲੋ, ਸੂਬਾਈ ਐਨਸੈਕ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਹੈਪੀ ਧਾਮੀ, ਰੌਕੀ ਭੁੱਲਰ ਵਾਈਸ ਪ੍ਰਧਾਨ, ਜਗਦੀਪ ਭਿੰਡਰ ਸੈਕਟਰੀ, ਰਣਦੀਪ ਸਿੰਘ ਜੌਹਲ ਕਲਚਰਲ ਕੋਆਰਡੀਨੇਟਰ, ਜਤਿੰਦਰ ਨਿੱਝਰ ਕਬੱਡੀ ਕੋਆਰਡੀਨੇਟਰ, ਜਸਦੇਵ ਸਿੰਘ ਬੱਲ ਖਜ਼ਾਨਚੀ, ਮਨਰੂਪ ਜੌਹਲ ਸੌਕਰ ਕੋਆਰਡੀਨੇਟਰ, ਅਮਨਦੀਪ ਕੌਰ ਯੂਥ ਪ੍ਰਤੀਨਿਧ, ਮਨਵਿੰਦਰਜੀਤ ਕੌਰ ਚਾਹਲ ਨਾਰੀ ਪ੍ਰਤੀਨਿਧ ਵੱਖ-ਵੱਖ ਕੋਆਰਡੀਨੇਟਰਾਂ ਸਮੂਹ ਕਮੇਟੀ ਮੈਂਬਰਾਨ ਤੇ ਨੈਸ਼ਨਲ ਕਮੇਟੀ ਦੇ ਕਲਚਰਲ ਕੋਆਰਡੀਨੇਟਰ ਮਨਜੀਤ ਬੋਪਰਾਏ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਹੋ ਰਹੀ ਸਖ਼ਤ ਮਿਹਨਤ ਤੇ ਵਿਉਂਤਬੰਦੀ ਅਨੁਸਾਰ ਖੇਡਾਂ ਨੂੰ ਸਫਲ ਤੇ ਯਾਦਗਾਰੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ।
ਉਨ੍ਹਾਂ ਦੱਸਿਆ 35ਵੀਆਂ ਸਿੱਖ ਖੇਡਾਂ ਦੀਆਂ ਤਿਆਰੀਆਂ ਪੂਰੀ ਤਰਾਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਖੇਡਾਂ ਵਿੱਚ ਆਸਟ੍ਰੇਲੀਆ, ਨਿਊਜ਼ੀਲੈਂਡ, ਸਿੰਗਾਪੁਰ, ਮਲੇਸ਼ੀਆ ਤੇ ਭਾਰਤ ਆਦਿ ਦੇਸ਼ਾਂ ਤੋਂ ਤਕਰੀਬਨ ਪੰਜ ਹਜ਼ਾਰ ਦੇ ਕਰੀਬ ਖਿਡਾਰੀ ਕਬੱਡੀ, ਫੁੱਟਬਾਲ, ਵਾਲੀਬਾਲ, ਕ੍ਰਿਕਟ, ਗੋਲਫ, ਬੈਡਮਿੰਟਨ, ਰੱਸਾ-ਕੱਸੀ, ਨੈੱਟਬਾਲ, ਪਾਵਰਲਿਫਟਿੰਗ, ਟੱਚ ਫੁੱਟਬਾਲ, ਬਾਸਕਟਬਾਲ, ਦੌੜਾਂ ਤੇ ਹਾਕੀ ਆਦਿ ਖੇਡਾਂ 'ਚ ਭਾਗ ਲੈਂਦਿਆ ਆਪਣੀ ਕਲਾ ਨਾਲ ਤਿੰਨ ਦਿਨ ਤਕਰੀਬਨ ਇਕ ਲੱਖ ਦੇ ਕਰੀਬ ਦਰਸ਼ਕਾਂ ਦਾ ਮਨੋਰੰਜਨ ਕਰਨਗੇ।
ਪੜ੍ਹੋ ਇਹ ਅਹਿਮ ਖ਼ਬਰ-ਪੰਜਾਬੀਆਂ ਲਈ ਮਾਣ ਦੀ ਗੱਲ, ਆਸਟ੍ਰੇਲੀਆ 'ਚ ਲੱਗਾ ਪਹਿਲੇ ਸਿੱਖ ਸਿਪਾਹੀ ਦਾ 'ਬੁੱਤ' (ਤਸਵੀਰਾਂ)
ਇਸ ਖੇਡ ਮਹਾਂਕੁੰਭ ਦੌਰਾਨ ਕਰਵਾਏ ਜਾ ਰਹੇ ਸਿੱੱਖ ਫੋਰਮ ਅਤੇ ਇਸ ਤੋਂ ਇਲਾਵਾ ਗਿੱਧਾ, ਭੰਗੜਾਂ, ਦਸਤਾਰ ਸਜਾਉਣ ਦੇ ਮੁਕਾਬਲੇ ਅਤੇ ਹੋਰ ਸੱਭਿਆਚਾਰਕ ਵੰਨਗੀਆਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੀਆਂ। ਬੱਚਿਆ ਦੀਆ ਖੇਡਾਂ ਤੇ ਸੱਭਿਆਚਾਰਕ ਵੰਨਗੀਆ ਵਿਸ਼ੇਸ਼ ਤੌਰ 'ਤੇ ਕਰਵਾਈਆਂ ਜਾ ਰਹੀਆਂ ਹਨ। ਐਨਸੈਕ ਕਮੇਟੀ ਦੇ ਕੌਮੀ ਪ੍ਰਧਾਨ ਸਰਬਜੋਤ ਸਿੰਘ ਢਿੱਲੋ ਤੇ ਸੂਬਾਈ ਪ੍ਰਧਾਨ ਦਲਜੀਤ ਸਿੰਘ ਧਾਮੀ, ਰੌਕੀ ਭੁੱਲਰ ਤੇ ਮਨਜੀਤ ਬੋਪਾਰਾਏ ਨੇ ਸੰਗਤਾ ਵੱਲੋ ਮਿਲ ਰਹੇ ਭਰਪੂਰ ਸਹਿਯੋਗ ਲਈ ਧੰਨਵਾਦ ਕਰਦਿਆ ਕਿਹਾ ਕਿ ਇਹ ਖੇਡਾਂ ਸਾਰੇ ਸਿੱਖ ਭਾਈਚਾਰੇ ਦੀ ਪਹਿਚਾਣ ਹਨ। ਇਸ ਕਰਕੇ ਸਾਰਿਆਂ ਨੂੰ ਪਰਿਵਾਰਾਂ ਸਮੇਤ ਹੁੰਮ-ਹੁੰਮਾ ਕੇ ਪਹੁੰਚ ਕੇ ਪਿਆਰ ਤੇ ਸਮਰਪਣ ਨਾਲ ਇਸ ਵਿਚ ਹਿੱਸਾ ਪਾਉਣਾ ਚਾਹੀਦਾ ਹੈ। ਖੇਡਾਂ ਦੌਰਾਨ ਕੁਈਨਜ਼ਲੈਂਡ ਸੂਬੇ ਦੇ ਗੁਰੂਘਰਾਂ ਵੱਲੋ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ 'ਚ ਨਗਰ ਕੀਰਤਨ ਦੌਰਾਨ ਹੋਈ ਗੋਲੀਬਾਰੀ, 2 ਲੋਕ ਜ਼ਖ਼ਮੀ
NEXT STORY