ਬਗਦਾਦ (ਵਾਰਤਾ)- ਦੱਖਣੀ ਇਰਾਕ ਦੇ ਸ਼ਹਿਰ ਦੀਵਾਨਿਆਹ ਵਿਚ ਔਰਤਾਂ ਅਤੇ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗਣ ਕਾਰਨ ਦਮ ਘੁੱਟਣ ਨਾਲ 4 ਬੱਚਿਆਂ ਦੀ ਮੌਤ ਹੋ ਗਈ ਅਤੇ 20 ਤੋਂ ਵਧੇਰੇ ਜ਼ਖ਼ਮੀ ਹੋ ਗਏ। ਗ੍ਰਹਿ ਮੰਤਰਾਲਾ ਦੇ ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ। ਸੂਤਰ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਅੱਗ ਸੋਮਵਾਰ ਸ਼ਾਮ ਨੂੰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅਤੇ ਹਸਪਤਾਲ ਦੇ ਗਲਿਆਰਿਆਂ 'ਚ ਧੂੰਆਂ ਫੈਲ ਗਿਆ। ਉਨ੍ਹਾਂ ਦੱਸਿਆ ਕਿ 150 ਲੋਕਾਂ ਨੂੰ ਹੋਰ ਹਸਪਤਾਲਾਂ ਵਿੱਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਮਾਂ ਬਣਨ ਦੀ ‘ਘਿਣਾਉਣੀ’ ਪ੍ਰਥਾ ਹੈ ਸਰੋਗੇਸੀ, ਇਸ ’ਤੇ ਲੱਗੇ ਕੌਮਾਂਤਰੀ ਪਾਬੰਦੀ : ਪੋਪ ਫਰਾਂਸਿਸ
ਸੂਤਰ ਨੇ ਦੱਸਿਆ ਕਿ ਕਈ ਘੰਟਿਆਂ ਬਾਅਦ ਇਰਾਕੀ ਸਿਵਲ ਡਿਫੈਂਸ ਟੀਮਾਂ ਨੇ ਅੱਗ 'ਤੇ ਕਾਬੂ ਪਾਇਆ। ਇਰਾਕ ਦੇ ਪ੍ਰਧਾਨ ਮੰਤਰੀ ਮੁਹੰਮਦ ਸ਼ੀਆ ਅਲ-ਸੁਦਾਨੀ ਦੇ ਮੀਡੀਆ ਦਫ਼ਤਰ ਦੇ ਇਕ ਬਿਆਨ ਮੁਤਾਬਕ ਪ੍ਰਧਾਨ ਮੰਤਰੀ ਨੇ ਹਸਪਤਾਲ 'ਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਸੈਲਾਨੀਆਂ ਨਾਲ ਭਰੀ ਮਿੰਨੀ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 25 ਲੋਕਾਂ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੀਨ ਦੇ ਸੈਟੇਲਾਈਟ ਲਾਂਚ ਤੋਂ ਬਾਅਦ ਤਾਈਵਾਨ ਨੇ ਜਾਰੀ ਕੀਤਾ ਅਲਰਟ
NEXT STORY