ਟੋਪੇਨਿਸ਼ (ਭਾਸ਼ਾ)- ਮੱਧ ਵਾਸ਼ਿੰਗਟਨ ਵਿੱਚ ਵੀਰਵਾਰ ਨੂੰ ਇੱਕ 19 ਸਾਲਾ ਬੰਦੂਕਧਾਰੀ ਨੇ 4 ਲੋਕਾਂ ਨੂੰ ਗੋਲੀ ਮਾਰ ਦਿੱਤੀ, ਜਿਸ ਵਿੱਚ 3 ਦੀ ਮੌਤ ਹੋ ਗਈ। ਇਸ ਤੋਂ ਬਾਅਦ ਹਮਲਾਵਰ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਟੋਪੇਨਿਸ਼ ਪੁਲਸ ਦੇ ਮੁਖੀ ਜੌਹਨ ਕਲੇਰੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਇੱਕ ਵਿਅਕਤੀ ਨੇ ਸਵੇਰੇ 5 ਵਜੇ ਦੇ ਕਰੀਬ ਇੱਥੇ ਇੱਕ ਘਰ ਵਿੱਚ ਇੱਕ 13 ਸਾਲਾ ਲੜਕੇ ਅਤੇ 18 ਅਤੇ 21 ਸਾਲ ਦੀਆਂ 2 ਲੜਕੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲਿਆਂ ਲਈ ਵੱਡੀ ਮੁਸੀਬਤ, ਵੀਜ਼ਾ ਅਪਲਾਈ ਕਰਨ ਵਾਲਿਆਂ ਨੂੰ ਹੁਣ ਲੰਮਾ ਪੈਂਡਾ ਕਰਨਾ ਪਵੇਗਾ ਤੈਅ
ਹਮਲਾਵਰ ਨੇ ਇਕ ਹੋਰ 21 ਸਾਲਾ ਨੌਜਵਾਨ ਨੂੰ ਵੀ ਗੋਲੀ ਮਾਰੀ। ਨੌਜਵਾਨ ਹਸਪਤਾਲ ਵਿੱਚ ਦਾਖ਼ਲ ਹੈ ਅਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਥਾਣਾ ਮੁਖੀ ਮੁਤਾਬਕ ਗੋਲੀਬਾਰੀ ਤੋਂ ਬਾਅਦ ਹਮਲਾਵਰ ਨੇ ਖੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਕਲੈਰੀ ਨੇ ਕਿਹਾ, “ਇਸ ਅਪਰਾਧ ਦੇ ਪਿੱਛੇ ਦਾ ਮਕਸਦ ਅਜੇ ਵੀ ਅਣਜਾਣ ਹੈ। ਟੋਪੇਨਿਸ਼ ਪੁਲਸ ਵਿਭਾਗ ਖੇਤਰ ਦੇ ਕਾਨੂੰਨ ਲਾਗੂ ਕਰਨ ਵਾਲੇ ਭਾਈਵਾਲਾਂ ਦੇ ਸਹਿਯੋਗ ਨਾਲ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ।' ਟੋਪੇਨਿਸ਼ ਦੀ ਆਬਾਦੀ ਲਗਭਗ 8,600 ਹੈ ਅਤੇ ਇਹ 'ਯਾਕਾਮਾ ਇੰਡੀਅਨ ਰਿਜ਼ਰਵੇਸ਼ਨ' 'ਚ ਸਥਿਤ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਮੋਗਾ ਦੇ ਪਿੰਡ 'ਚ ਚੱਲੀਆਂ ਗੋਲੀਆਂ, ਸਰਪੰਚ ਸਮੇਤ 2 ਦੀ ਹੋਈ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
UK ਦੀ ਅਰਥਵਿਵਸਥਾ ਦੇ ਸੰਕਟ ਤੋਂ ਘਬਰਾਏ ਕਾਰਪੋਰੇਟ ਸੈਕਟਰ ਨੇ ਲਿਆ ਵੱਡਾ ਫ਼ੈਸਲਾ
NEXT STORY