ਇਸਲਾਮਾਬਾਦ (ਵਾਰਤਾ) ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਵਿਚ ਸੋਮਵਾਰ ਨੂੰ ਇਕ ਬੱਸ ਅਤੇ ਡੰਪਰ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ਵਿਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 18 ਹੋਰ ਜ਼ਖਮੀ ਹੋ ਗਏ। ਬਚਾਅ ਸਰਵਿਸ ਨੇ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ ਦੇ ਦਬਾਅ ਹੇਠ ਪਾਕਿਸਤਾਨ! ਈਰਾਨ ਨਾਲ ਗੈਸ ਪਾਈਪਲਾਈਨ ਪ੍ਰਾਜੈਕਟ ਨੂੰ ਅਸਥਾਈ ਤੌਰ 'ਤੇ ਰੋਕਿਆ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਹਿਰ ਦੇ ਉੱਤਰੀ ਬਾਈਪਾਸ 'ਤੇ ਉਸ ਸਮੇਂ ਵਾਪਰਿਆ, ਜਦੋਂ ਇਕ ਯਾਤਰੀ ਬੱਸ ਨੇ ਵਨਵੇਅ ਸੜਕ 'ਤੇ ਇਕ ਵਾਹਨ ਨੂੰ ਓਵਰਟੇਕ ਕੀਤਾ ਅਤੇ ਉਲਟ ਦਿਸ਼ਾ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਲੋਕ ਜ਼ਖਮੀ ਹੋ ਗਏ। ਬਚਾਅ ਸੇਵਾ ਨੇ ਦੱਸਿਆ ਕਿ ਬੱਸ ਡਰਾਈਵਰ ਨੇ ਡੰਪਰ ਦੀ ਰਫਤਾਰ ਦਾ ਸਹੀ ਅੰਦਾਜ਼ਾ ਨਹੀਂ ਲਗਾਇਆ, ਜਿਸ ਕਾਰਨ ਟੱਕਰ ਹੋਈ। ਇਸ ਮਗਰੋਂ ਇੱਕ ਟਰਾਲਰ ਅਤੇ ਇਕ ਕਾਰ ਵੀ ਡੰਪਰ ਨਾਲ ਟਕਰਾ ਗਈ। ਬਚਾਅ ਸੇਵਾ ਨੇ ਦੱਸਿਆ ਕਿ ਸਥਾਨਕ ਲੋਕਾਂ ਅਤੇ ਬਚਾਅ ਕਰਮੀਆਂ ਨੇ ਪੀੜਤਾਂ ਨੂੰ ਸਥਾਨਕ ਹਸਪਤਾਲਾਂ 'ਚ ਪਹੁੰਚਾਇਆ। ਦੱਸਿਆ ਗਿਆ ਹੈ ਕਿ ਜ਼ਖਮੀਆਂ ਵਿਚੋਂ ਪੰਜ ਦੀ ਹਾਲਤ ਗੰਭੀਰ ਹੈ। ਬਚਾਅ ਸੇਵਾ ਮੁਤਾਬਕ ਬੱਸ 'ਚ ਸਵਾਰ ਯਾਤਰੀ ਕਰਾਚੀ ਦੇ ਰਹਿਣ ਵਾਲੇ ਸਨ ਜੋ ਪਿਕਨਿਕ 'ਤੇ ਜਾ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਨੇ ਪ੍ਰਿਤਪਾਲ ਸਿੰਘ ਖਾਲਸਾ ਅਤੇ ਪ੍ਰਦੀਪ ਸਿੰਘ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
NEXT STORY