ਇਸਲਾਮਾਬਾਦ (ਆਈ.ਏ.ਐੱਨ.ਐੱਸ.): ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਇਸ ਝੜਪ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।ਸਮਾਚਾਰ ਏਜੰਸ਼ੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਇਹ ਘਟਨਾ ਬੁੱਧਵਾਰ ਦੇਰ ਰਾਤ ਲਾਂਡੀ ਕੋਟਲ ਖੇਤਰ ਵਿੱਚ ਵਾਪਰੀ, ਜਿੱਥੇ ਇੱਕ ਸਮੂਹ ਦੇ ਮੈਂਬਰਾਂ ਨੇ ਇੱਕ ਕਾਰ 'ਤੇ ਗੋਲੀਬਾਰੀ ਕੀਤੀ, ਜਿਸ ਦੇ ਯਾਤਰੀਆਂ ਨੇ ਜਵਾਬੀ ਕਾਰਵਾਈ ਵਿੱਚ ਗੋਲੀਬਾਰੀ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ- Year Ender 2021: 'ਨਵੀਂ ਦੋਸਤੀ, ਨਵੇਂ ਤਣਾਅ' ਅਤੇ 'ਤਾਲਿਬਾਨ' ਸਮੇਤ ਅਹਿਮ ਸਬਕ ਜੋ ਦੁਨੀਆ ਲਈ ਬਣੇ ਉਦਾਹਰਨ
ਹਮਲੇ 'ਚ ਦੋਹੀਂ ਪਾਸਿਆਂ ਦੇ ਲੋਕ ਮਾਰੇ ਗਏ ਅਤੇ ਜ਼ਖਮੀ ਹੋਏ। ਜ਼ਖਮੀ ਲੋਕਾਂ ਨੂੰ ਸੂਬਾਈ ਰਾਜਧਾਨੀ ਪੇਸ਼ਾਵਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਤਿੰਨੋਂ ਜ਼ਖਮੀਆਂ ਦੀ ਹਾਲਤ ਗੰਭੀਰ ਹੈ।ਪੁਲਸ ਦਾ ਕਹਿਣਾ ਹੈ ਕਿ ਇਹ ਘਟਨਾ ਜ਼ਮੀਨੀ ਵਿਵਾਦ ਕਾਰਨ ਹੋਈ ਨਿੱਜੀ ਰੰਜਿਸ਼ ਦਾ ਨਤੀਜਾ ਹੈ।
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਟਲੀ : ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ ਵਰਖਾ ਦੁੱਗਲ ਨੇ ਸੰਗਤਾਂ ਨੂੰ ਕਹੀ ਇਹ ਗੱਲ
NEXT STORY