ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)- ਯੂ. ਕੇ. ਵਿਚ ਕੋਰੋਨਾ ਵਾਇਰਸ ਖ਼ਿਲਾਫ਼ ਚਲਾਈ ਗਈ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਜ਼ਿਆਦਾ ਲੋਕਾਂ ਨੂੰ ਸੁਰੱਖਿਆ ਦੇਣ ਦੇ ਮੰਤਵ ਨਾਲ ਆਪਣੇ ਟੀਚੇ ਵੱਲ ਵਧ ਰਹੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਯੂ. ਕੇ. ਵਿਚ ਇਸ ਟੀਕਾਕਰਨ ਮੁਹਿੰਮ ਦੌਰਾਨ 40 ਲੱਖ ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਟੀਕੇ ਦੀ ਪਹਿਲੀ ਖੁਰਾਕ ਮਿਲ ਚੁੱਕੀ ਹੈ।
ਇਸ ਪ੍ਰਕਿਰਿਆ ਵਿਚ ਹੁਣ 70 ਸਾਲ ਦੀ ਉਮਰ ਅਤੇ ਕਲੀਨੀਕਲ ਰੂਪ ਵਿਚ ਬਹੁਤ ਕਮਜ਼ੋਰ ਲੋਕ ਵੈਕਸੀਨ ਲਗਵਾਉਣ ਵਾਲਿਆਂ ਵਿਚ ਸ਼ਾਮਲ ਹਨ। ਸਿਹਤ ਸਕੱਤਰ ਮੈਟ ਹੈਨਕਾਕ ਨੇ ਡਾਉਨਿੰਗ ਸਟ੍ਰੀਟ ਤੋਂ ਪੱਤਰਕਾਰਾਂ ਨੂੰ ਸੰਬੋਧਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਧੇ ਤੋਂ ਜ਼ਿਆਦਾ 80 ਤੋਂ ਵੱਧ ਉਮਰ ਦੇ ਬਜ਼ੁਰਗ ਅਤੇ ਦੇਖਭਾਲ ਘਰਾਂ ਦੇ ਵਸਨੀਕਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ।
ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਕੋਰੋਨਾ ਵਾਇਰਸ ਟੀਕੇ ਦੀ ਪਹਿਲੀ ਖੁਰਾਕ ਪ੍ਰਾਪਤ ਕਰਨ ਵਾਲੇ ਲੋਕਾਂ ਦੀ ਗਿਣਤੀ ਤਕਰੀਬਨ 4,062,501 ਤੱਕ ਪਹੁੰਚ ਗਈ ਹੈ ਜੋ ਕਿ ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਯੂ. ਕੇ. ਵਿਚ ਪਾਜ਼ੀਟਿਵ (3,433,494) ਟੈਸਟਾਂ ਦੀ ਗਿਣਤੀ ਤੋਂ ਵੱਧ ਹੈ। ਟੀਕਾਕਰਨ ਪ੍ਰੋਗਰਾਮ ਦਾ ਵਿਸਥਾਰ ਕਰਨ ਕਰਨ ਲਈ ਹੁਣ ਇਸ ਵਿਚ ਪਹਿਲ ਦੇ ਆਧਾਰ 'ਤੇ ਤਿੰਨ ਅਤੇ ਚਾਰ ਨੰਬਰ ਦੀ ਤਰਜੀਹ ਵਾਲੇ ਗਰੁੱਪ ਜਿਨ੍ਹਾਂ ਵਿਚ 70 ਸਾਲ ਦੀ ਉਮਰ ਦੇ ਲੋਕ ਅਤੇ ਸਿਹਤ ਸੰਬੰਧੀ ਬਹੁਤ ਕਮਜ਼ੋਰ ਵਿਅਕਤੀ ਸ਼ਾਮਲ ਕੀਤੇ ਗਏ ਹਨ।
ਮੌਤ ਦੀਆਂ ਖ਼ਬਰਾਂ ਦੇ ਬਾਵਜੂਦ ਆਸਟ੍ਰੇਲੀਆ ਫਾਈਜ਼ਰ ਟੀਕੇ ਨੂੰ ਦੇ ਸਕਦਾ ਹੈ ਮਨਜ਼ੂਰੀ
NEXT STORY