ਅਟਲਾਂਟਾ (ਭਾਸ਼ਾ)- ਅਟਲਾਂਟਾ ਦੇ ਇੱਕ ਹਾਈ ਸਕੂਲ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਿੱਚ 4 ਵਿਦਿਆਰਥੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਟਲਾਂਟਾ ਪਬਲਿਕ ਸਕੂਲ ਨੇ ਇੱਕ ਰੀਲੀਜ਼ ਵਿੱਚ ਕਿਹਾ ਕਿ ਬੁੱਧਵਾਰ ਦੁਪਹਿਰ ਛੁੱਟੀ ਤੋਂ ਥੋੜ੍ਹੀ ਦੇਰ ਬਾਅਦ ਇੱਕ ਅਣਪਛਾਤੇ ਵਾਹਨ ਤੋਂ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਬੈਂਜਾਮਿਨ ਈ. ਮੇਜ਼ ਹਾਈ ਸਕੂਲ ਦੀ ਪਾਰਕਿੰਗ ਵਿੱਚ 4 ਵਿਦਿਆਰਥੀ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਦੋਹਾ 'ਚ ਭਾਰਤੀ ਪ੍ਰਵਾਸੀਆਂ ਨੇ PM ਮੋਦੀ ਦਾ ਕੀਤਾ ਨਿੱਘਾ ਸਵਾਗਤ, ਲਾਏ "ਮੋਦੀ-ਮੋਦੀ" ਤੇ "ਭਾਰਤ ਮਾਤਾ ਦੀ ਜੈ" ਦੇ ਨਾਅਰੇ
ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਤੁਰੰਤ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। ਜ਼ਖ਼ਮੀ ਵਿਦਿਆਰਥੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਫਿਲਹਾਲ ਇਸ ਸਬੰਧੀ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਕੈਲੀਫੋਰਨੀਆ 'ਚ ਘਰ 'ਚੋਂ ਮਿਲੀਆਂ ਭਾਰਤੀ ਅਮਰੀਕੀ ਜੋੜੇ ਤੇ ਉਨ੍ਹਾਂ ਦੇ ਜੁੜਵਾਂ ਬੱਚਿਆਂ ਦੀਆਂ ਲਾਸ਼ਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਦੋਹਾ 'ਚ ਭਾਰਤੀ ਪ੍ਰਵਾਸੀਆਂ ਨੇ PM ਮੋਦੀ ਦਾ ਕੀਤਾ ਸਵਾਗਤ, ਲਾਏ "ਮੋਦੀ-ਮੋਦੀ" ਤੇ "ਭਾਰਤ ਮਾਤਾ ਦੀ ਜੈ" ਦੇ ਨਾਅਰੇ
NEXT STORY