ਤਹਿਰਾਨ (ਭਾਸ਼ਾ)- ਦੱਖਣ-ਪੂਰਬੀ ਈਰਾਨ ਵਿੱਚ 4 ਅੱਤਵਾਦੀਆਂ ਨੇ ਇੱਕ ਪੁਲਸ ਸਟੇਸ਼ਨ ਉੱਤੇ ਹਮਲਾ ਕਰ ਦਿੱਤਾ, ਜਿਸ ਨਾਲ 2 ਸੁਰੱਖਿਆ ਕਰਮਚਾਰੀ ਸ਼ਹੀਦ ਹੋ ਗਏ। ਦੇਸ਼ ਦੇ ਸਰਕਾਰੀ ਟੀਵੀ ਚੈਨਲ ਦੀ ਖ਼ਬਰ ਵਿੱਚ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਖ਼ਬਰ ਅਨੁਸਾਰ, ਹਥਿਆਰਬੰਦ ਸਮੂਹ ਨੇ ਪਾਕਿਸਤਾਨ ਦੀ ਸਰਹੱਦ ਤੋਂ ਲਗਭਗ 30 ਕਿਲੋਮੀਟਰ ਦੂਰ ਈਰਾਨ ਦੇ ਸਿਸਤਾਨ ਅਤੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਜ਼ਾਹੇਦਾਨ ਸ਼ਹਿਰ ਵਿੱਚ ਇੱਕ ਪੁਲਸ ਸਟੇਸ਼ਨ 'ਤੇ ਹਮਲਾ ਕੀਤਾ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ 'ਚ 2 ਸੁਰੱਖਿਆ ਮੁਲਾਜ਼ਮ ਸ਼ਹੀਦ ਹੋ ਗਏ।
ਈਰਾਨ ਦੇ ਰੈਵੋਲਿਊਸ਼ਨਰੀ ਗਾਰਡ ਨੇ ਇਕ ਬਿਆਨ 'ਚ ਕਿਹਾ ਕਿ 4 ਅੱਤਵਾਦੀ ਮਾਰੇ ਗਏ ਹਨ। ਖ਼ਬਰ ਵਿਚ ਸੂਬੇ ਦੇ ਡਿਪਟੀ ਗਵਰਨਰ ਅਲੀਰਜ਼ਾ ਮਰਹਾਮਤੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਅੱਤਵਾਦੀ ਪੁਲਸ ਸਟੇਸ਼ਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਹੱਥਗੋਲਿਆਂ ਨਾਲ ਲੈਸ ਸਨ।
ਕੀਨੀਆ 'ਚ ਆਯੋਜਿਤ ਹੋਵੇਗਾ ਭਾਰਤ-ਅਫਰੀਕਾ ਅੰਤਰਰਾਸ਼ਟਰੀ ਮੋਟਾ ਅਨਾਜ ਸਬੰਧੀ ਸੰਮੇਲਨ
NEXT STORY