ਇਸਲਾਮਾਬਾਦ — ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ 'ਚ ਵੀਰਵਾਰ ਨੂੰ ਗੈਸ ਸਿਲੰਡਰ ਫਟਣ ਨਾਲ ਘੱਟੋ-ਘੱਟ 40 ਲੋਕ ਜ਼ਖਮੀ ਹੋ ਗਏ। ਜ਼ਖਮੀਆਂ 'ਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸਨ। ਜ਼ਿਲ੍ਹਾ ਪੁਲਸ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਇਹ ਘਟਨਾ ਸੂਬੇ ਦੇ ਹੈਦਰਾਬਾਦ ਜ਼ਿਲ੍ਹੇ 'ਚ ਗੈਸ ਸਿਲੰਡਰ ਵੇਚਣ ਵਾਲੀ ਇਕ ਦੁਕਾਨ 'ਤੇ ਵਾਪਰੀ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਘਰ 'ਚ ਸੌਂ ਰਹੇ ਰੇਲਵੇ ਕਰਮਚਾਰੀ ਦਾ ਗਲਾ ਵੱਢ ਕਰ 'ਤਾ ਕਤਲ
ਪੁਲਸ ਨੇ ਕਿਹਾ ਕਿ ਧਮਾਕੇ ਕਾਰਨ ਇੱਕ ਵੱਡੀ ਅੱਗ ਲੱਗ ਗਈ ਜੋ ਤੇਜ਼ੀ ਨਾਲ ਨੇੜਲੇ ਕਈ ਘਰਾਂ ਵਿੱਚ ਫੈਲ ਗਈ, ਜਿਸ ਨਾਲ ਲੋਕਾਂ ਨੂੰ ਬਚਣ ਲਈ ਬਹੁਤ ਘੱਟ ਸਮਾਂ ਮਿਲਿਆ। ਜ਼ਖਮੀ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ 10 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਤਵਾਦੀਆਂ ਦੇ ਮਾਮਲੇ 'ਚ ਪਾਕਿਸਤਾਨ 'ਤੇ ਭਰੋਸਾ ਨਹੀਂ ਕਰਦਾ ਚੀਨ, 'ਜ਼ਰਬ-ਏ-ਅਜ਼ਬ' ਅਭਿਆਨ ਦਾ ਦਿੱਤਾ ਹੁਕਮ
NEXT STORY