ਨੈਰੋਬੀ (ਵਾਰਤਾ)- ਕੀਨੀਆ ਦੇ ਕੇਰੀਚੋ ਕਾਉਂਟੀ ਦੇ ਲੋਂਡਿਆਨੀ ਕਸਬੇ ਵਿੱਚ ਇੱਕ ਸੜਕ ਹਾਦਸੇ ਵਿੱਚ ਘੱਟ ਤੋਂ ਘੱਟ 48 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸਥਾਨਕ ਮੀਡੀਆ ਰਿਪੋਰਟ 'ਚ ਦਿੱਤੀ ਗਈ ਹੈ। ਦਿ ਸਟਾਰ ਅਖ਼ਬਾਰ ਨੇ ਸ਼ੁੱਕਰਵਾਰ ਨੂੰ ਖੇਤਰੀ ਪੁਲਸ ਕਮਾਂਡਰ ਟੌਮ ਓਡੇਰਾ ਦੇ ਹਵਾਲੇ ਨਾਲ ਕਿਹਾ ਕਿ ਹਾਦਸੇ ਤੋਂ ਬਾਅਦ ਕੁੱਲ 48 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਬਿਜਲੀ ਚੋਰੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਪਾਵਰਕਾਮ ਨੇ 110 ਖਪਤਕਾਰਾਂ ਨੂੰ ਕੀਤਾ 40.04 ਲੱਖ ਰੁਪਏ ਜੁਰਮਾਨਾ
ਅਖ਼ਬਾਰ ਅਨੁਸਾਰ, ਇਹ ਹਾਦਸਾ ਇੱਕ ਵਿਅਸਤ ਸੜਕ 'ਤੇ ਵਾਪਰਿਆ, ਜਦੋਂ ਇੱਕ ਟਰੱਕ ਨੇ ਕੰਟਰੋਲ ਗੁਆ ਦਿੱਤਾ ਅਤੇ ਕਈ ਵਾਹਨਾਂ ਅਤੇ ਪੈਦਲ ਯਾਤਰੀਆਂ ਨੂੰ ਟੱਕਰ ਮਾਰ ਦਿੱਤੀ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ 'ਚ 12 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਓਡੇਰਾ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ।
ਇਹ ਵੀ ਪੜ੍ਹੋ: ਗਰਮੀ ਤੋਂ ਰਾਹਤ ਪਾਉਣ ਲਈ ਨਹਿਰ ’ਚ ਨਹਾਉਣ ਗਏ ਪਿਓ-ਪੁੱਤ ਡੁੱਬੇ, ਤਿੰਨ ਦਿਨ ਬਾਅਦ ਸੀ ਵੱਡੇ ਪੁੱਤ ਦਾ ਵਿਆਹ
ਅਮਰੀਕਾ: ਆਸਕਰ ਐਵਾਰਡ ਜੇਤੂ ਅਦਾਕਾਰ ਐਲਨ ਆਰਕਿਨ ਦਾ ਦਿਹਾਂਤ, 89 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ
NEXT STORY