ਕੈਲਗਰੀ- ਕੈਨੇਡਾ ਦੇ ਕਈ ਸ਼ਹਿਰਾਂ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਕਾਰਨ ਲੋਕਾਂ ਨੂੰ ਵਿਆਹ-ਸ਼ਾਦੀਆਂ ਤੇ ਪਾਰਟੀਆਂ ਵਿਚ ਸੀਮਤ ਗਿਣਤੀ ਵਿਚ ਇਕੱਠੇ ਹੋਣ ਦੀ ਸਲਾਹ ਦਿੱਤੀ ਗਈ ਹੈ।
ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਇਕ ਵਿਆਹ ਵਿਚ ਸ਼ਾਮਲ ਹੋਏ ਲਗਭਗ 49 ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਕੈਲਗਰੀ ਵਿਚ ਇਸ ਮਹੀਨੇ ਦੀ ਸ਼ੁਰੂਆਤ ਵਿਚ ਹੀ ਇਹ ਵਿਆਹ ਹੋਇਆ ਸੀ। ਅਲਬਰਟਾ ਦੇ ਮੁੱਖ ਸਿਹਤ ਅਧਿਕਾਰੀ ਡਾਕਟਰ ਡੀਨਾ ਹਿਨਸ਼ਾਅ ਨੇ ਕਿਹਾ ਕਿ ਮੰਗਲਵਾਰ ਨੂੰ 49 ਤੋਂ 63 ਲੋਕ ਕੋਰੋਨਾ ਦੇ ਸ਼ਿਕਾਰ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਨਹੀਂ ਕਹਿ ਸਕਦੇ ਕਿ ਕਿੰਨੇ ਕੁ ਲੋਕ ਵਿਆਹ ਵਿਚ ਸ਼ਾਮਲ ਹੋਏ ਪਰ ਇਹ ਕਹਿ ਸਕਦੇ ਹਾਂ ਕਿ ਕਾਫੀ ਲੋਕ ਇਸ ਵਿਆਹ ਵਿਚ ਸ਼ਾਮਲ ਸਨ। ਇਨ੍ਹਾਂ ਲੋਕਾਂ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਇਕਾਂਤਵਾਸ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਪਹਿਲਾਂ ਹੀ ਠੀਕ ਮਹਿਸੂਸ ਨਹੀਂ ਕਰ ਰਿਹਾ ਤਾਂ ਉਸ ਨੂੰ ਇਕੱਲੇ ਰਹਿਣਾ ਚਾਹੀਦਾ ਹੈ ਨਾ ਕਿ ਪਾਰਟੀਆਂ ਵਿਚ ਘੁੰਮ ਕੇ ਹੋਰਾਂ ਨੂੰ ਵੀ ਬੀਮਾਰ ਕਰਨਾ ਚਾਹੀਦਾ ਹੈ।
ਅਧਿਕਾਰੀਆਂ ਵਲੋਂ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਪਾਰਟੀਆਂ ਵਿਚ ਇਕੱਠੇ ਹੋ ਕੇ ਕੋਰੋਨਾ ਵਾਇਰਸ ਨੂੰ ਸੱਦਾ ਨਾ ਦੇਣ ਤੇ ਬਚਾਅ ਕਰਨ ਪਰ ਫਿਰ ਵੀ ਮਾਮਲੇ ਵੱਧਦੇ ਜਾ ਰਹੇ ਹਨ।
ਬ੍ਰਾਜ਼ੀਲ ਦਾ ਚੀਨ ਨੂੰ ਤਕੜਾ ਝਟਕਾ, ਨਹੀਂ ਖਰੀਦੇਗਾ ਕੋਰੋਨਾ ਵੈਕਸੀਨ
NEXT STORY