ਇਸਲਾਮਾਬਾਦ-ਪਾਕਿਸਤਾਨ ਦੇ ਉੱਤਰੀ ਹਿੱਸੇ 'ਚ ਸ਼ੁੱਕਰਵਾਰ ਰਾਤ 5.6 ਤੀਬਰਤਾ ਦਾ ਭੂਚਾਲ ਦਾ ਝਟਕਾ ਮਹਿਸੂਸ ਕੀਤਾ ਗਿਆ। ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਦੇਸ਼ 'ਚ ਆਏ 5.6 ਤੀਬਰਤਾ ਦੇ ਭੂਚਾਲ ਦਾ ਕੇਂਦਰ ਅਫਗਾਨਿਸਤਾਨ-ਤਜ਼ਾਕਿਸਤਾਨ ਸਰਹੱਦੀ ਖੇਤਰੀ 'ਚ 100 ਕਿਲੋਮੀਟਰ ਦੀ ਡੂੰਘਾਈ 'ਚ ਸੀ।
ਇਹ ਵੀ ਪੜ੍ਹੋ : ਕੁਵੈਤ ਦੀ ਰਿਫਾਇਨਰੀ 'ਚ ਲੱਗੀ ਅੱਗ, 2 ਦੀ ਮੌਤ ਤੇ 5 ਗੰਭੀਰ ਰੂਪ ਨਾਲ ਜ਼ਖਮੀ
ਭੂਚਾਲ ਦਾ ਝਟਕਾ ਪੇਸ਼ਾਵਰ, ਮਾਨਸ਼ੇਰਾ, ਬਾਲਾਕੋਟ ਅਤੇ ਚਾਰਸਾਦਾ ਸਮੇਤ ਖੈਬਰ-ਪਖਤੂਨਖਵਾ ਦੇ ਕਈ ਸ਼ਹਿਰਾਂ 'ਚ ਮਹਿਸੂਸ ਕੀਤਾ ਗਿਆ। ਭੂਚਾਲ ਦਾ ਝਟਕਾ ਉੱਤਰ 'ਚ ਗਿਲਗਿਤ-ਬਾਲਟੀਸਤਾਨ ਖੇਤਰ 'ਚ ਵੀ ਮਹਿਸੂਸ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪਾਕਿਸਤਾਨ 'ਚ ਇਸ ਤੋਂ ਪਹਿਲਾਂ ਇਕ ਜਨਵਰੀ ਨੂੰ ਵੀ 5.3 ਤੀਬਰਤਾ ਦਾ ਭੂਚਾਲ ਆਇਆ ਸੀ।
ਇਹ ਵੀ ਪੜ੍ਹੋ : ਸਰਹੱਦ ’ਤੇ BSF ਨੇ 6 ਕਿਲੋ 360 ਗ੍ਰਾਮ ਹੈਰੋਇਨ ਕੀਤੀ ਬਰਾਮਦ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕੁਵੈਤ ਦੀ ਰਿਫਾਇਨਰੀ 'ਚ ਲੱਗੀ ਅੱਗ, 2 ਦੀ ਮੌਤ ਤੇ 5 ਗੰਭੀਰ ਰੂਪ ਨਾਲ ਜ਼ਖਮੀ
NEXT STORY