ਇਸਲਾਮਾਬਾਦ: ਪਾਕਿਸਤਾਨ ਦੇ ਕਈ ਹਿੱਸਿਆਂ, ਖਾਸ ਕਰਕੇ ਖੈਬਰ ਪਖਤੂਨਖਵਾ (KP) ਅਤੇ ਪੰਜਾਬ ਸੂਬਿਆਂ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ, ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.9 ਦਰਜ ਕੀਤੀ ਗਈ ਹੈ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਪੇਸ਼ਾਵਰ ਅਤੇ ਰਾਜਧਾਨੀ ਇਸਲਾਮਾਬਾਦ ਸਮੇਤ ਕਈ ਸ਼ਹਿਰਾਂ ਵਿੱਚ ਲੋਕ ਡਰ ਕੇ ਘਰਾਂ ਤੋਂ ਬਾਹਰ ਆ ਗਏ।
ਪਾਕਿਸਤਾਨ ਮੌਸਮ ਵਿਗਿਆਨ ਵਿਭਾਗ ਦੇ ਅਨੁਸਾਰ, ਇਹ ਭੂਚਾਲ ਸ਼ਾਮ 6:09 ਵਜੇ (ਸਥਾਨਕ ਸਮਾਂ) ਆਇਆ। ਇਸ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ ਅਤੇ ਇਹ ਜ਼ਮੀਨ ਤੋਂ 101 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਰਾਹਤ ਦੀ ਗੱਲ ਇਹ ਰਹੀ ਕਿ ਫਿਲਹਾਲ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਖੇਤਰ ਵਿਗਿਆਨੀਆਂ ਅਨੁਸਾਰ, ਪਾਕਿਸਤਾਨ ਅਰਬ ਸਾਗਰ, ਭਾਰਤੀ ਅਤੇ ਯੂਰੇਸ਼ੀਅਨ ਟੈਕਟੋਨਿਕ ਪਲੇਟਾਂ ਦੀ ਸਰਹੱਦ 'ਤੇ ਸਥਿਤ ਹੋਣ ਕਾਰਨ ਭੂਚਾਲ ਦੇ ਲਿਹਾਜ਼ ਨਾਲ ਕਾਫੀ ਸੰਵੇਦਨਸ਼ੀਲ ਖੇਤਰ ਵਿੱਚ ਆਉਂਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸ਼ੁੱਕਰਵਾਰ ਨੂੰ ਬਲੂਚਿਸਤਾਨ ਸੂਬੇ ਦੇ ਖੁਜ਼ਦਾਰ ਇਲਾਕੇ ਵਿੱਚ ਵੀ 5.6 ਤੀਬਰਤਾ ਦਾ ਭੂਚਾਲ ਆਇਆ ਸੀ। ਪਾਕਿਸਤਾਨ ਦੇ ਇਤਿਹਾਸ ਵਿੱਚ ਸਭ ਤੋਂ ਭਿਆਨਕ ਭੂਚਾਲ 2005 ਵਿੱਚ ਆਇਆ ਸੀ, ਜਿਸ ਵਿੱਚ ਲਗਭਗ 74,000 ਲੋਕਾਂ ਦੀ ਮੌਤ ਹੋ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
SFJ ਵੱਲੋਂ ‘ਬੋਰਡ ਆਫ ਪੀਸ’ ਦੀ ਪਹਿਲੀ ਮੀਟਿੰਗ 'ਚ 1 ਬਿਲੀਅਨ ਡਾਲਰ ਪ੍ਰਸਤਾਵ ਪੇਸ਼
NEXT STORY