ਲੰਦਨ (ਭਾਸ਼ਾ): ਲੰਦਨ 'ਚ ਇਕ ਘਰ ਵਿਚ ਅੱਗ ਲੱਗਣ ਨਾਲ ਭਾਰਤੀ ਮੂਲ ਦੇ ਇਕ ਪਰਿਵਾਰ ਦੇ 3 ਬੱਚਿਆਂ ਸਮੇਤ 5 ਮੈਂਬਰਾਂ ਦੀ ਮੌਤ ਹੋ ਗਈ। ਮੈਟ੍ਰੋਪੋਲਿਟਨ ਪੁਲਸ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਜਾਂਚ ਕਰਨ ਦੀ ਘੋਸ਼ਣਾ ਕੀਤੀ। ਪੁਲਸ ਨੇ ਅਜੇ ਤਕ ਪੀੜਤਾਂ ਦੇ ਨਾਂ ਨਹੀਂ ਦੱਸੇ, ਪਰ ਸਥਾਨਕ ਖ਼ਬਰਾਂ ਮੁਤਾਬਕ ਪੀੜਤ ਪਰਿਵਾਰ ਭਾਰਤੀ ਮੂਲ ਦਾ ਸੀ ਤੇ ਐਤਵਾਰ ਰਾਤ ਅੱਗ ਲੱਗਣ ਤੋਂ ਪਹਿਲਾਂ ਦੀਵਾਲੀ ਮਨਾ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਨਿਹੰਗ ਸਿੰਘ ਵੱਲੋਂ ਹੋਈ ਅਵੱਗਿਆ 'ਤੇ ਬੋਲੇ ਜਥੇਦਾਰ ਗਿਆਨੀ ਰਘਬੀਰ ਸਿੰਘ
ਸੀ.ਐੱਸ.ਪੀ. ਸੀਨ ਵਿਲਸਨ ਨੇ ਕਿਹਾ, "ਮੇਰੀ ਹਮਦਰਦੀ ਉਨ੍ਹਾਂ ਲੋਕਾਂ ਦੇ ਨਾਲ ਹੈ ਜਿਨ੍ਹਾਂ ਨੇ ਇਸ ਦੁੱਖਦਾਈ ਘਟਨਾ ਵਿਚ ਆਪਣੇ ਰਿਸ਼ਤੇਦਾਰਾਂ ਨੂੰ ਗੁਆ ਦਿੱਤਾ।" ਉਨ੍ਹਾਂ ਕਿਹਾ ਕਿ ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਅਸਲ ਵਿਚ ਕੀ ਹੋਇਆ। ਪੁਲਸ ਨੇ ਦੱਸਿਆ ਕਿ ਉਸ ਨੂੰ ਐਤਵਾਰ ਨੂੰ ਸਥਾਨਕ ਸਮੇਂ ਮੁਤਾਬਕ 22.30 ਵਜੇ ਇਕ ਘਰ ਵਿਚ ਅੱਗ ਲੱਗਣ ਦੀ ਖ਼ਬਰ ਮਿਲੀ ਤੇ ਉਸ ਤੋਂ ਬਾਅਦ ਲੰਦਨ ਫ਼ਾਇਰ ਬ੍ਰਿਗੇਡ ਮੁਲਾਜ਼ਮਾਂ ਤੇ ਐਂਬੂਲੈਂਸ ਸੇਵਾ ਨੂੰ ਉੱਥੇ ਭੇਜਿਆ ਗਿਆ। ਘਰ ਦੇ ਅੰਦਰ 5 ਲਾਸ਼ਾਂ ਮਿਲੀਆਂ ਤੇ ਛੇਵੇਂ ਵਿਅਕਤੀ ਦਾ ਫ਼ਿਲਹਾਲ ਪਤਾ ਨਹੀਂ ਲੱਗ ਸਕਿਆ। ਉਸ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ 5 ਲੋਕ ਇਕ ਹੀ ਪਰਿਵਾਰ ਦੇ ਮੈਂਬਰ ਹਨ। ਐਮਰਜੈਂਸੀ ਸੇਵਾਵਾਂ ਦੇ ਆਉਣ ਤੋਂ ਪਹਿਲਾਂ ਇਕ ਆਦਮੀ ਨੂੰ ਐੱਲ.ਏ.ਐੱਸ. ਰਾਹੀਂ ਹਸਪਤਾਲ ਲਿਜਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਭਾਰਤ ਦੀ ਸਖ਼ਤੀ ਤੋਂ ਬਾਅਦ ਪੰਨੂ ਦੀ ਧਮਕੀ 'ਤੇ ਐਕਸ਼ਨ 'ਚ ਕੈਨੇਡਾ, ਚੁੱਕਿਆ ਇਹ ਕਦਮ
ਮੈਨਚੈਸਰ ਦੇ ਰਹਿਣ ਵਾਲੇ ਦਿਲੀਪ ਸਿੰਘ (54) ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਆਪਣੀ ਪਤਨੀ, 3 ਬੱਚਿਆਂ ਤੇ 2 ਮਹਿਮਾਨਾਂ ਦੇ ਨਾਲ ਘਰ ਵਿਚ ਸਨ। ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਰਿਸ਼ਤੇਦਾਰ ਜਿਉਂਦੇ ਹਨ, ਪਰ ਉਨ੍ਹਾਂ ਲੋਕਾਂ ਦੇ ਨਾਲ ਕੀ ਹੋਇਆ, ਇਸ ਦੀ ਜਾਣਕਾਰੀ ਨਹੀਂ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ 'ਚ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਸਦਮੇ 'ਚ ਪਰਿਵਾਰ, ਪਿੰਡ 'ਚ ਸੋਗ ਦੀ ਲਹਿਰ
NEXT STORY