ਅੰਕਾਰਾ (ਏਜੰਸੀ)- ਉੱਤਰੀ-ਪੱਛਮੀ ਤੁਰਕੀ ਵਿੱਚ ਵੀਰਵਾਰ ਨੂੰ ਵਾਪਰੇ ਸੜਕ ਹਾਦਸੇ ਵਿੱਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਇਹਲਾਸ ਨਿਊਜ਼ ਏਜੰਸੀ ਮੁਤਾਬਕ ਇਹ ਹਾਦਸਾ ਟੇਕੀਰਦਾਗ ਸੂਬੇ ਵਿਚ ਉਸ ਸਮੇਂ ਵਾਪਰਿਆ ਜਦੋਂ ਇਕ ਟਰੱਕ ਦੀ ਇਕ ਯਾਤਰੀ ਮਿੰਨੀ ਬੱਸ ਨਾਲ ਟੱਕਰ ਹੋ ਗਈ।
ਇਹ ਵੀ ਪੜ੍ਹੋ: ਅਮਰੀਕਾ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਹਿੱਸੇ ਵਜੋਂ ਦਿੱਤੀ ਮਾਨਤਾ, ਭੜਕੇ ਚੀਨ ਨੇ ਦਿੱਤਾ ਇਹ ਬਿਆਨ
ਇਹਲਾਸ ਨੇ ਕਿਹਾ ਕਿ ਐਂਬੂਲੈਂਸਾਂ ਅਤੇ ਬਚਾਅ ਟੀਮਾਂ ਨੇ ਤੁਰੰਤ ਘਟਨਾ ਵਾਲੀ ਥਾਂ 'ਤੇ ਪ੍ਰਤੀਕਿਰਿਆ ਦਿੱਤੀ ਅਤੇ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ। ਨਿਊਜ਼ ਏਜੰਸੀ ਵੱਲੋਂ ਪ੍ਰਕਾਸ਼ਿਤ ਤਸਵੀਰਾਂ ਵਿੱਚ ਕਈ ਪੈਰਾਮੈਡਿਕਸ ਅਤੇ ਫਾਇਰਫਾਈਟਰਜ਼ ਜ਼ਖ਼ਮੀਆਂ ਨੂੰ ਬਚਾਉਂਦੇ ਹੋਏ ਦਿਖਾਈ ਦੇ ਰਹੇ ਹਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: US 'ਚ ਲਾਪਤਾ ਭਾਰਤੀ ਵਿਦਿਆਰਥੀ ਦਾ ਨਹੀਂ ਮਿਲਿਆ ਕੋਈ ਸੁਰਾਗ, ਪਰਿਵਾਰ ਤੋਂ ਮੰਗੀ ਗਈ ਸੀ ਫਿਰੌਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਅਮਰੀਕਾ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਹਿੱਸੇ ਵਜੋਂ ਦਿੱਤੀ ਮਾਨਤਾ, ਭੜਕੇ ਚੀਨ ਨੇ ਦਿੱਤਾ ਇਹ ਬਿਆਨ
NEXT STORY