ਕੋਲੰਬੋ (ਏਜੰਸੀ)- ਸ਼੍ਰੀਲੰਕਾ ਦੇ ਦੱਖਣੀ ਸੂਬੇ ਦੇ ਬੇਲੀਆਟਾ 'ਚ ਸੋਮਵਾਰ ਸਵੇਰੇ ਗੋਲੀਬਾਰੀ ਦੀ ਘਟਨਾ 'ਚ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਬੁਲਾਰੇ ਨਿਹਾਲ ਥਲਦੁਵਾ ਨੇ ਦੱਸਿਆ ਕਿ ਇਹ ਘਟਨਾ ਦੱਖਣੀ ਐਕਸਪ੍ਰੈਸਵੇਅ 'ਤੇ ਬੇਲੀਆਟਾ ਇੰਟਰਚੇਂਜ ਦੇ ਕੋਲ ਵਾਪਰੀ। ਉਨ੍ਹਾਂ ਦੱਸਿਆ ਕਿ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 1 ਹੋਰ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: 50 ਫੁੱਟ ਲੰਬੀ... 30 ਫੁੱਟ ਚੌੜੀ, ਜਾਣੋ ਕਿੱਥੇ ਬਣ ਰਹੀ ਹੈ ਰਾਮ ਲੱਲਾ ਦੀ ਸਭ ਤੋਂ ਵੱਡੀ ਰੰਗੋਲੀ!
ਉਨ੍ਹਾਂ ਦੱਸਿਆ ਕਿ ਗੋਲੀਬਾਰੀ ਸਥਾਨਕ ਸਮੇਂ ਅਨੁਸਾਰ ਸਵੇਰੇ 7:45 ਵਜੇ (0215 GMT) ਦੇ ਕਰੀਬ ਹੋਈ, ਜਦੋਂ ਇੱਕ ਵਾਹਨ ਵਿੱਚ ਸਫ਼ਰ ਕਰ ਰਹੇ ਇੱਕ ਅਣਪਛਾਤੇ ਸਮੂਹ ਨੇ ਇੱਕ ਜੀਪ ਵਿੱਚ ਦੂਜੇ ਸਮੂਹ 'ਤੇ ਗੋਲੀਬਾਰੀ ਕਰ ਦਿੱਤੀ। ਪੁਲਸ ਨੂੰ ਸ਼ੱਕ ਹੈ ਕਿ ਗੋਲੀਬਾਰੀ ਸੰਗਠਿਤ ਅਪਰਾਧਿਕ ਗਿਰੋਹ ਦੇ ਮੈਂਬਰਾਂ ਨੇ ਕੀਤੀ ਹੈ। ਸ਼੍ਰੀਲੰਕਾ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ 17 ਦਸੰਬਰ ਤੋਂ ਇੱਕ ਅਭਿਆਨ ਸ਼ੁਰੂ ਕੀਤਾ ਹੈ, ਜਿਸ ਵਿੱਚ ਪਿਛਲੇ ਹਫ਼ਤੇ ਤੱਕ 40,000 ਤੋਂ ਵੱਧ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰਾਮ ਮੰਦਰ ਲਈ ਫਿਲਮ 'ਹਨੂਮਾਨ' ਦੀ ਟੀਮ ਨੇ 2.6 ਕਰੋੜ ਰੁਪਏ ਤੋਂ ਵੱਧ ਦਾਨ ਦੇਣ ਦਾ ਕੀਤਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ’ਚ 5 ਹੋਰ ਲਾਸ਼ਾਂ ਬਰਾਮਦ, ਲੋਕਾਂ ਨੇ ਹਾਈਵੇ ’ਤੇ ਕੀਤਾ ਰੋਸ ਪ੍ਰਦਰਸ਼ਨ
NEXT STORY