ਮਾਸਕੋ- ਮੈਕਸੀਕੋ ਵਿਚ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 7,371 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਸ ਕਾਰਨ ਇੱਥੇ ਪੀੜਤਾਂ ਦੀ ਗਿਣਤੀ ਵੱਧ ਕੇ 5,05751 ਹੋ ਗਈ ਹੈ। ਸਿਹਤ ਮੰਤਰਾਲੇ ਦੇ ਮਹਾਮਾਰੀ ਨਿਰਦੇਸ਼ਕ ਜੋਸ ਲੁਈਸ ਅਲੋਮੀਆ ਨੇ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਮੈਕਸੀਕੋ ਵਿਚ ਕੋਰੋਨਾ ਵਾਇਰਸ ਦੇ 5,858 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 737 ਲੋਕਾਂ ਦੀ ਮੌਤ ਹੋਈ ਸੀ। ਵਿਸ਼ਵ ਸਿਹਤ ਸੰਗਠਨ ਨੇ 11 ਮਾਰਚ ਨੂੰ ਕੋਰੋਨਾ ਵਾਇਰਸ ਨੂੰ ਵਿਸ਼ਵ ਮਹਾਮਾਰੀ ਘੋਸ਼ਿਤ ਕੀਤਾ ਸੀ।
ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 2,09,24,603 ਹੋ ਚੁੱਕੀ ਹੈ ਤੇ 7,59716 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੀ ਸਭ ਤੋਂ ਵੱਧ ਮਾਰ ਅਮਰੀਕਾ ਝੱਲ ਰਿਹਾ ਹੈ। ਇੱਥੇ 52,54,171 ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ ਤੇ 16,7,242 ਮੌਤਾਂ ਹੋ ਚੁੱਕੀਆਂ ਹਨ।
ਭਾਰਤੀ-ਅਮਰੀਕੀ ਪੱਤਰਕਾਰ ਨੇ ਡੋਨਾਲਡ ਟਰੰਪ ਨੂੰ ਪੁੱਛਿਆ ਅਜਿਹਾ ਸਵਾਲ ਕਿ ਹੱਕੇ-ਬੱਕੇ ਰਹਿ ਗਏ ਰਾਸ਼ਟਰਪਤੀ
NEXT STORY