ਪੇਸ਼ਾਵਰ (ਪੋਸਟ ਬਿਊਰੋ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਕੱਚੇ ਘਰ 'ਤੇ ਬਿਜਲੀ ਡਿੱਗਣ ਕਾਰਨ ਅੱਗ ਲੱਗ ਗਈ।ਅੱਗ ਕਾਰਨ ਇੱਕ ਔਰਤ ਸਮੇਤ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਇਹ ਘਟਨਾ ਸ਼ਨੀਵਾਰ ਨੂੰ ਸੂਬੇ ਦੇ ਮਰਦਾਨ ਜ਼ਿਲ੍ਹੇ ਦੀ ਹੈ।
ਪੜ੍ਹੋ ਇਹ ਅਹਿਮ ਖ਼ਬਰ- ਤਾਲਿਬਾਨੀ ਰਾਜ, ਸਮੁੰਦਰ ਤੱਟ 'ਤੇ ਟੀ-ਸ਼ਰਟ ਪਾ ਕੇ ਜਾਣ ਦੀ ਮਿਲੀ ਖੌਫ਼ਨਾਕ ਸਜ਼ਾ
ਐਮਰਜੈਂਸੀ ਸੇਵਾ ਰੈਸਕਿਊ 1122 ਦੇ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਫਾਈਟਰਜ਼ ਮੌਕੇ 'ਤੇ ਪਹੁੰਚੇ ਅਤੇ ਅੱਗ 'ਤੇ ਕਾਬੂ ਪਾਇਆ। ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ। ਅਧਿਕਾਰੀਆਂ ਅਨੁਸਾਰ ਪਹਾੜੀ ਖੇਤਰ ਵਿੱਚ ਬਣਿਆ ਘਰ, ਇੱਕ ਨੇੜਲੇ ਧਾਰਮਿਕ ਸਥਾਨ ਦੇ ਸ਼ਰਧਾਲੂਆਂ ਲਈ ਰਿਹਾਇਸ਼ ਵਜੋਂ ਕੰਮ ਕਰਦਾ ਸੀ।ਇਕ ਹੋਰ ਘਟਨਾ ਵਿਚ ਚਾਰਸਾਡਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਹੀ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਸਨ, ਜਦੋਂ ਤੂਫ਼ਾਨ ਕਾਰਨ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨਵਜੰਮੇ ਦਾ ਨਾਂਅ ਰੱਖਣ ਦਾ ਮਾਮਲਾ ਪਹੁੰਚਿਆ ਅਦਾਲਤ, ਜੱਜ ਵੀ ਹੋਇਆ ਹੈਰਾਨ
NEXT STORY