ਪੈਰਿਸ (ਏਜੰਸੀ)- ਫਰਾਂਸ ਤੋਂ ਖ਼ਤਰਨਾਕ ਇੰਗਲਿਸ਼ ਚੈਨਲ ਨੂੰ ਪਾਰ ਕਰਕੇ ਬ੍ਰਿਟੇਨ ਜਾਣ ਦੀ ਕੋਸ਼ਿਸ਼ ਦੌਰਾਨ ਮੰਗਲਵਾਰ ਨੂੰ ਇਕ ਬੱਚੇ ਸਮੇਤ 5 ਪ੍ਰਵਾਸੀਆਂ ਦੀ ਮੌਤ ਹੋ ਗਈ।ਫਰਾਂਸੀਸੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਬ੍ਰਿਟੇਨ ਦੀ ਸਰਕਾਰ ਵੱਲੋਂ ਪ੍ਰਵਾਸੀ ਦੇਸ਼ ਨਿਕਾਲੇ ਬਿੱਲ ਨੂੰ ਮਨਜ਼ੂਰੀ ਦੇਣ ਦੇ ਕੁਝ ਘੰਟਿਆਂ ਬਾਅਦ ਹੀ ਸਾਹਮਣੇ ਆਈ ਹੈ। ਵੋਇਕਸ ਡੂ ਨੋਰਡ ਅਖ਼ਬਾਰ 'ਚ ਪ੍ਰਕਾਸ਼ਿਤ ਖ਼ਬਰ 'ਚ ਕਿਹਾ ਗਿਆ ਹੈ ਕਿ ਉੱਤਰੀ ਫਰਾਂਸ ਦੇ ਵੀਮੇਰੌਕਸ ਬੀਚ 'ਤੇ ਮੰਗਲਵਾਰ ਨੂੰ 5 ਪ੍ਰਵਾਸੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਅਖ਼ਬਾਰ ਮੁਤਾਬਕ ਘਟਨਾ ਸਥਾਨ 'ਤੇ ਬਚਾਅ ਕਾਰਜ ਜਾਰੀ ਹੈ ਅਤੇ ਇਸ ਦੇ ਲਈ ਕਿਸ਼ਤੀ ਅਤੇ ਹੈਲੀਕਾਪਟਰ ਦੀ ਸੇਵਾ ਲਈ ਜਾ ਰਹੀ ਹੈ। ਅਖ਼ਬਾਰ ਵਿਚ ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ 100 ਦੇ ਕਰੀਬ ਪ੍ਰਵਾਸੀਆਂ ਨੂੰ ਸੁਰੱਖਿਅਤ ਬਚਾਅ ਲਿਆ ਗਿਆ ਹੈ। ਉਨ੍ਹਾਂ ਨੂੰ ਫਰਾਂਸੀਸੀ ਜਲ ਸੈਨਾ ਦੇ ਜਹਾਜ਼ ਰਾਹੀਂ ਬੋਲੋਗਨੇ ਬੰਦਰਗਾਹ 'ਤੇ ਲਿਜਾਇਆ ਜਾਵੇਗਾ।
ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਵਿਆਹੁਤਾ ਸ਼ਖ਼ਸ ਨੇ ਕੁੱਟ-ਕੁੱਟ ਕੇ ਮਾਰੀ ਪ੍ਰੇਮਿਕਾ, ਹੁਣ ਅਦਾਲਤ ਨੇ ਸੁਣਾਈ ਇਹ ਸਜ਼ਾ
ਇਹ ਘਟਨਾ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਕੁਝ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰਵਾਂਡਾ ਭੇਜਣ ਦੇ ਫੈਸਲੇ 'ਤੇ ਬ੍ਰਿਟਿਸ਼ ਸੰਸਦ ਵੱਲੋਂ ਮੋਹਰ ਲਗਾਏ ਜਾਣੇ ਦੇ ਕੁਝ ਘੰਟਿਆਂ ਬਾਅਦ ਵਾਪਰੀ ਹੈ। ਦਰਅਸਲ ਬ੍ਰਿਟਿਸ਼ ਸਰਕਾਰ ਨੇ ਛੋਟੀਆਂ ਕਿਸ਼ਤੀਆਂ 'ਤੇ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿਚ ਦਾਖਲ ਹੋਣ ਵਾਲੇ ਸ਼ਰਨਾਰਥੀਆਂ ਨੂੰ ਡਿਪੋਰਟ ਕਰਨ ਦੀ ਯੋਜਨਾ ਬਣਾਈ ਹੈ। ਇਹ ਪ੍ਰਵਾਸੀ ਆਪਣੀ ਜਾਨ ਖਤਰੇ ਵਿੱਚ ਪਾ ਕੇ ਗੈਰ-ਕਾਨੂੰਨੀ ਢੰਗ ਨਾਲ ਬ੍ਰਿਟੇਨ ਆਉਂਦੇ ਹਨ। ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਕਾਨੂੰਨ ਨੂੰ ਅਣਮਨੁੱਖੀ ਅਤੇ ਬੇਰਹਿਮ ਦੱਸਿਆ ਹੈ।
ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ; ਹੁਣ ਭਾਰਤੀਆਂ ਨੂੰ ਮਿਲੇਗਾ ਲੰਬੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ, 29 ਦੇਸ਼ਾਂ 'ਚ ਜਾਣਾ ਹੋਵੇਗਾ ਆਸਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਐਲੋਨ ਮਸਕ ਨੂੰ 'ਹੰਕਾਰੀ' ਕਿਹਾ, ਜਾਣੋ ਪੂਰਾ ਮਾਮਲਾ
NEXT STORY