ਕਾਠਮੰਡੂ-ਨੇਪਾਲ ’ਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 500 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ’ਚ ਇਨਫੈਕਟਿਡਾਂ ਦੀ ਕੁੱਲ ਗਿਣਤੀ ਵਧ ਕੇ 2,57,700 ਹੋ ਗਈ। ਆਧਿਕਾਰਿਤ ਅੰਕੜਿਆਂ ’ਚ ਇਹ ਜਾਣਕਾਰੀ ਦਿੱਤੀ ਗਈ ਹੈ। ਸਿਹਤ ਅਤੇ ਆਬਾਦੀ ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ -ਰੂਸ ’ਚ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਨੂੰ ਸਪੂਤਨਿਕ ਵੀ ਵੈਕਸੀਨ ਲਗਵਾਉਣ ਦੀ ਮਨਜ਼ੂਰੀ
ਮੰਤਰਾਲਾ ਨੇ ਦੱਸਿਆ ਕਿ ਇਸ ਮਿਆਦ ’ਚ 840 ਹੋਰ ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਨੇਪਾਲ ’ਚ ਇਸ ਮਹਾਮਾਰੀ ਨਾਲ ਸਿਹਤਮੰਦ ਹੋਏ ਲੋਕਾਂ ਦੀ ਕੁੱਲ ਗਿਣਤੀ ਹੁਣ 2,49,132 ਹੋ ਗਈ ਹੈ। ਇਸ ਸਮੇਂ 6,749 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਮਿ੍ਰਤਕਾਂ ਦੀ ਗਿਣਤੀ 1819 ਹੈ।
ਇਹ ਵੀ ਪੜ੍ਹੋ -ਅਮਰੀਕਾ ’ਚ ਮਾਡਰਨਾ ਦੀ ਕੋਰੋਨਾ ਵੈਕਸੀਨ ਲੈਣ ਤੋਂ ਬਾਅਦ ਇਕ ਡਾਕਟਰ ਨੂੰ ਐਲਰਜੀ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਬ੍ਰਿਟੇਨ ’ਚ ਕ੍ਰਿਸਮਸ ਤੋਂ ਬਾਅਦ ਸਖਤ ਲਾਕਡਾਊਨ ਦੇ ਘੇਰੇ ’ਚ ਆਏ ਕਰੀਬ 60 ਲੱਖ ਲੋਕ
NEXT STORY