ਕਾਠਮੰਡੂ-ਨੇਪਾਲ ’ਚ ਬੁੱਧਵਾਰ ਨੂੰ ਕੋਵਿਡ-19 ਦੇ 511 ਨਵੇਂ ਮਾਮਲੇ ਆਉਣ ਨਾਲ ਇਨਫੈਕਟਿਡਾਂ ਦੀ ਗਿਣਤੀ 2,60,059 ਹੋ ਗਈ। ਸਿਹਤ ਅਤੇ ਆਬਾਦੀ ਮੰਤਰਾਲਾ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਣ 7 ਲੋਕਾਂ ਦੀ ਮੌਤ ਹੋ ਗਈ। ਕੋਰੋਨਾ ਕਾਰਣ ਹੁਣ ਤੱਕ 1847 ਲੋਕਾਂ ਦੀ ਜਾਨ ਜਾ ਚੁੱਕੀ ਹੈ। ਮੰਤਰਾਲਾ ਨੇ ਕਿਹਾ ਕਿ ਇਨਫੈਕਸ਼ਨ ਨਾਲ ਠੀਕ ਹੋਣ ਤੋਂ ਬਾਅਦ 600 ਹੋਰ ਲੋਕਾਂ ਨੂੰ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ। ਨੇਪਾਲ ’ਚ ਇਨਫੈਕਸ਼ਨ ਨਾਲ ਹੁਣ ਤੱਕ 2,51,912 ਲੋਕ ਠੀਕ ਹੋ ਚੁੱਕੇ ਹਨ। ਦੇਸ਼ ’ਚ 6,300 ਇਨਫੈਕਟਿਡ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ -ਯਮਨ ’ਚ ਮੰਤਰੀਆਂ ਦੇ ਜਹਾਜ਼ ’ਤੇ ਹਮਲਾ, ਵਾਲ-ਵਾਲ ਬਚੇ ਪੀ.ਐੱਮ, 22 ਦੀ ਮੌਤ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਜਰਮਨੀ ’ਚ ਪਹਿਲੀ ਵਾਰ ਇਕ ਦਿਨ ’ਚ ਕੋਰੋਨਾ ਨਾਲ ਹੋਈ 1000 ਤੋਂ ਵਧੇਰੇ ਲੋਕਾਂ ਦੀ ਮੌਤ
NEXT STORY