ਰੋਮ (ਕੈਂਥ)-ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਟੈਂਪਲ (ਮਨੈਰਬਿਓ) ਬਰੇਸ਼ੀਆ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਭਾਵਨਾ ਨਾਲ ਗੁਰੂਘਰ ਮਨੈਰਬਿਓ ਵਿਚ ਮਨਾਇਆ ਗਿਆ । ਇਸ ਮੌਕੇ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਜੀ ਦੇ ਮੁਖਾਰਬਿੰਦ ’ਚੋਂ ਉਚਾਰੀ ਹੋਈ ਪਾਵਨ ਅੰਮ੍ਰਿਤ ਬਾਣੀ ਜੀ ਦੇ ਅਖੰਡ ਜਾਪ ਦੇ ਭੋਗ ਗੁਰੂਘਰ ਦੇ ਵਜ਼ੀਰ ਕੇਵਲ ਕ੍ਰਿਸ਼ਨ ਵੱਲੋਂ ਪਾਏ ਗਏ ਤੇ ਸਟੇਜ ਦੀ ਕਾਰਵਾਈ ਨੂੰ ਦੇਸ ਰਾਜ ਹੀਰ ਨੇ ਬੜੇ ਬਾਖੂਬੀ ਢੰਗ ਨਾਲ ਨਿਭਾਇਆ। ਗੁਰੂਘਰ ਦੇ ਮੁੱਖ ਸੇਵਾਦਾਰ ਅਮਰੀਕ ਲਾਲ ਦੌਲੀਕੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਰਬਾਰ ਵਿਚ ਹਾਜ਼ਰੀ ਭਰ ਰਹੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਤਿਗੁਰੂ ਨਾਨਕ ਦੇਵ ਜੀ ਨੇ ਜੋ ਆਪਸੀ ਪਿਆਰ ਦਾ ਸੁਨੇਹਾ ਸਮੁੱਚੀ ਮਾਨਵਤਾ ਨੂੰ ਦਿੰਦਿਆਂ ਕਿਰਤ ਕਰੋ, ਵੰਡ ਛਕੋ ਤੇ ਨਾਮ ਜਪਣ ਦਾ ਉਪਦੇਸ਼ ਦਿੱਤਾ।
ਉਸ ਨਾਲ ਇਨਸਾਨ ਆਪਣਾ ਆਵਾਗਵਨ ਦਾ ਸਫ਼ਰ ਸੁਹੇਲਾ ਕਰ ਸਕਦਾ ਹੈ। ਇਸ ਮੌਕੇ ਸਜੇ ਧਾਰਮਿਕ ਦੀਵਾਨਾਂ ’ਚ ਬੀਬੀ ਭੁਪਿੰਦਰ ਕੌਰ ਵਿਚੈਂਸਾ ਵਾਲਿਆਂ ਦੇ ਕੀਰਤਨੀ ਜਥੇ ਨੇ ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਰਬਜੀਤ ਵਿਰਕ, ਸ਼ਾਮ ਲਾਲ ਟੂਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਸਤਤਿ ਵਿਚ ਆਪਣੇ ਵਿਚਾਰ ਪੇਸ਼ ਕੀਤੇ। ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ।ਗੁਰਪੁਰਬ ਸਮਾਰੋਹ ਮੌਕੇ ਬਲਵੀਰ ਮਾਹੀ, ਦੀਪਕ ਪਾਲ ਜਸਵਿੰਦਰ ਜੱਸੀ, ਭੁਪਿੰਦਰ ਕੁਮਾਰ, ਪਰਮਜੀਤ ਗੋਜਰਾ, ਬਲਜੀਤ ਸਿੰਘ, ਜੁਗਿੰਦਰ ਲਾਲ, ਰਸ਼ਪਾਲ ਪਾਲੋ, ਸੰਨੀ, ਬਿਪਨ, ਜਗਜੀਤ, ਸੁਰਜੀਤ ਲਾਲ, ਪਰਮਜੀਤ ਗਿੱਲ ਆਦਿ ਸੇਵਾਦਾਰ ਮੌਜੂਦ ਸਨ।
ਯੂਕੇ: 'ਓਮੀਕਰੋਨ' ਵੇਰੀਐਂਟ ਤੋਂ ਸੁਰੱਖਿਆ ਲਈ ਲੋਕਾਂ ਨੂੰ ਕੀਤੀ ਜਾਵੇਗੀ ਬੂਸਟਰ ਖ਼ੁਰਾਕ ਦੀ ਪੇਸ਼ਕਸ਼
NEXT STORY