ਪੇਈਚਿੰਗ - ਚੀਨ ਮੇਨਲੈਂਡ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 57 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਰਾਸ਼ਟਰੀ ਸਿਹਤ ਕਮਿਸ਼ਨ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਕਮਿਸ਼ਨ ਮੁਤਾਬਕ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਵਿਚ 53 ਮਾਮਲੇ ਸ਼ਾਨਕਸੀ ਵਿਚ, ਗਵਾਂਗਡੋਂਗ ਵਿਚ 2 ਅਤੇ ਤਿਯਾਨਜਿਨ ਅਤੇ ਗੁਆਂਗਸ਼ੀ ਵਿਚ ਇਕ-ਇਕ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ 6 ਸੂਬਿਆਂ ਵਿੱਚ ਵਿਦੇਸ਼ਾਂ ਤੋਂ ਆਏ 20 ਮਾਮਲੇ ਸਾਹਮਣੇ ਆਏ ਹਨ। ਸ਼ੰਘਾਈ ਵਿੱਚ ਮੇਨਲੈਂਡ ਦੇ ਬਾਹਰੋਂ ਆਉਣ ਵਾਲੇ ਦੋ ਨਵੇਂ ਸ਼ੱਕੀ ਮਾਮਲੇ ਸਾਹਮਣੇ ਆਏ ਹਨ ਅਤੇ ਮੰਗਲਵਾਰ ਨੂੰ ਕੋਵਿਡ-19 ਦੀ ਲਾਗ ਨਾਲ ਕਿਸੇ ਦੀ ਵੀ ਮੌਤ ਨਹੀਂ ਹੋਈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਬ੍ਰਿਟੇਨ ਦੀ ਸਰਕਾਰ ਨੇ ਕ੍ਰਿਸਮਸ ਤੋਂ ਪਹਿਲਾਂ ਨਵੀਆਂ ਪਾਬੰਦੀਆਂ ਲਾਉਣ ਤੋਂ ਕੀਤਾ ਇਨਕਾਰ
NEXT STORY