ਨੈਰੋਬੀ (ਪੋਸਟ ਬਿਊਰੋ) - ਤਨਜ਼ਾਨੀਆ ਵਿੱਚ ਹੜ੍ਹਾਂ ਕਾਰਨ ਪਿਛਲੇ ਦੋ ਹਫ਼ਤਿਆਂ ਵਿੱਚ ਘੱਟੋ-ਘੱਟ 58 ਲੋਕਾਂ ਦੀ ਮੌਤ ਹੋ ਗਈ। ਇਸ ਪੂਰਬੀ ਅਫ਼ਰੀਕੀ ਦੇਸ਼ ਵਿੱਚ ਭਾਰੀ ਮੀਂਹ ਜਾਰੀ ਹੈ। ਸਰਕਾਰ ਨੇ ਇਹ ਜਾਣਕਾਰੀ ਦਿੱਤੀ। ਸਰਕਾਰ ਨੇ ਕਿਹਾ ਕਿ ਬਾਰਸ਼ ਨੇ ਤੱਟਵਰਤੀ ਖੇਤਰਾਂ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਅਤੇ ਲਗਭਗ 126,831 ਲੋਕ ਪ੍ਰਭਾਵਿਤ ਹੋਏ।
ਸਰਕਾਰੀ ਬੁਲਾਰੇ ਮੋਭਾਰੇ ਮੈਟਿਨੀ ਨੇ ਕਿਹਾ ਕਿ ਐਤਵਾਰ ਨੂੰ ਪ੍ਰਭਾਵਿਤ ਲੋਕਾਂ ਨੂੰ ਭੋਜਨ ਅਤੇ ਹੋਰ ਜ਼ਰੂਰੀ ਚੀਜ਼ਾਂ ਵੰਡੀਆਂ ਗਈਆਂ। ਉਸਨੇ ਦੱਸਿਆ ਕਿ ਤਨਜ਼ਾਨੀਆ ਭਵਿੱਖ ਵਿੱਚ ਹੜ੍ਹਾਂ ਤੋਂ ਬਚਣ ਲਈ 14 ਡੈਮ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ। ਪੂਰਬੀ ਅਫਰੀਕਾ ਦੇ ਕੁਝ ਹਿੱਸਿਆਂ ਵਿੱਚ ਲੋਕ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਕੀਨੀਆ 'ਚ ਹੜ੍ਹ ਕਾਰਨ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੁਨਿਆਦੀ ਢਾਂਚੇ ਨੂੰ ਵੀ ਡੂੰਘਾ ਨੁਕਸਾਨ ਹੋਇਆ ਹੈ।
ਸਿਡਨੀ ਪੁਲਸ ਨੇ ਸ਼ਾਪਿੰਗ ਸੈਂਟਰ 'ਚ 6 ਵਿਅਕਤੀਆਂ ਦਾ ਕਤਲ ਕਰਨ ਵਾਲੇ ਹਮਲਾਵਰ ਦੀ ਕੀਤੀ ਪਛਾਣ
NEXT STORY