ਇੰਟਰਨੈਸ਼ਨਲ ਡੈਸਕ- ਬੰਗਲਾਦੇਸ਼ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸਾਬਕਾ ਪਾਣੀ ਸਰੋਤ ਮੰਤਰੀ ਅਤੇ ਅਵਾਮੀ ਲੀਗ ਦੇ ਦਿੱਗਜ ਆਗੂ ਰਮੇਸ਼ ਚੰਦਰ ਸੇਨ (85) ਦੀ ਸ਼ਨੀਵਾਰ ਸਵੇਰੇ ਜੇਲ੍ਹ ਵਿੱਚ ਮੌਤ ਹੋ ਗਈ। ਸੇਨ ਦਿਨਾਜਪੁਰ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸਨ, ਜਿੱਥੇ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੇ ਦਮ ਤੋੜ ਦਿੱਤਾ।
ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ
ਜੇਲ੍ਹ ਪ੍ਰਸ਼ਾਸਨ ਮੁਤਾਬਕ ਸ਼ਨੀਵਾਰ ਸਵੇਰੇ ਕਰੀਬ 9:10 ਵਜੇ ਰਮੇਸ਼ ਚੰਦਰ ਸੇਨ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ। ਉਨ੍ਹਾਂ ਨੂੰ ਤੁਰੰਤ ਦਿਨਾਜਪੁਰ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਸਵੇਰੇ 9:29 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਸੱਤਾ ਤੋਂ ਤਿਲਕ ਆ ਗਿਆ ਸੜਕਾਂ 'ਤੇ ! ਹੁਣ ਟੈਕਸੀ ਚਲਾ ਕੇ ਗੁਜ਼ਾਰਾ ਕਰ ਰਿਹਾ ਪਾਕਿ ਦਾ ਸਾਬਕਾ ਡਿਪਟੀ ਸਪੀਕਰ
ਇਨ੍ਹਾਂ ਮਾਮਲਿਆਂ 'ਚ ਹੋਈ ਸਜ਼ਾ
ਰਮੇਸ਼ ਚੰਦਰ ਸੇਨ ਅਗਸਤ 2024 ਤੋਂ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਵਿਰੁੱਧ ਕਤਲ ਸਮੇਤ ਤਿੰਨ ਗੰਭੀਰ ਮਾਮਲੇ ਦਰਜ ਸਨ। ਸਾਲ 2024 ਵਿੱਚ ਹੋਈ ਵਿਦਿਆਰਥੀ ਬਗਾਵਤ ਅਤੇ ਸ਼ੇਖ ਹਸੀਨਾ ਸਰਕਾਰ ਦੇ ਪਤਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੰਸਦ ਭੰਗ ਹੋਣ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਸੰਸਦ ਮੈਂਬਰੀ ਵੀ ਗੁਆ ਦਿੱਤੀ ਸੀ।

ਉਹ ਠਾਕੁਰਗਾਂਵ-1 ਹਲਕੇ ਤੋਂ 5 ਵਾਰ ਸੰਸਦ ਮੈਂਬਰ ਚੁਣੇ ਗਏ ਸਨ ਤੇ ਪਾਰਟੀ ਦੀ ਸ਼ਕਤੀਸ਼ਾਲੀ ਪ੍ਰੈਜ਼ੀਡੀਅਮ ਕਮੇਟੀ ਦੇ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਨਿਭਾਅ ਚੁੱਕੇ ਸਨ। ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਪੋਸਟਮਾਰਟਮ ਅਤੇ ਹੋਰ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪਰਿਵਾਰ ਦੇ ਸਪੁਰਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਹੈਂ..! ਚੋਰੀ ਕਰਨ ਆਏ ਦਾ ਘਰ ਵਾਲਿਆਂ ਨੇ ਚਾੜ੍ਹਿਆ ਕੁਟਾਪਾ, ਫ਼ਿਰ ਆਪੇ ਥਾਣੇ ਪਹੁੰਚ ਗਿਆ ਚੋਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਦੀ-ਟਰੰਪ ਦੀ ਦੋਸਤੀ ਨੇ ਬਦਲਿਆ ਦੁਨੀਆ ਦਾ ਨਕਸ਼ਾ; USA ਨੇ PoK ਤੇ ਅਕਸਾਈ ਚਿਨ ਨੂੰ ਮੰਨਿਆ ਭਾਰਤ ਦਾ ਹਿੱਸਾ
NEXT STORY