ਪਨਾਮਾ ਸਿਟੀ : ਪਨਾਮਾ ਵਿੱਚ ਇੱਕ ਵਾਰ ਫਿਰ ਤੋਂ ਜ਼ਬਰਦਸਤ ਭੂਚਾਲ ਆਇਆ, ਜਿਸ ਨਾਲ ਪਨਾਮਾ ਦੀ ਧਰਤੀ ਕੰਬ ਗਈ। ਦੱਖਣੀ ਪਨਾਮਾ ਵਿੱਚ ਸੋਮਵਾਰ ਸ਼ਾਮ ਨੂੰ 6.1 ਦੀ ਤੀਬਰਤਾ ਨਾਲ ਭੂਚਾਲ ਆਇਆ। ਹਾਲਾਂਕਿ, ਇਸ ਦੌਰਾਨ ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਮਿਲੀ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਯੂਐਸਜੀਐਸ ਦੇ ਅਨੁਸਾਰ, ਭੂਚਾਲ ਸ਼ਾਮ 6:20 ਵਜੇ ਆਇਆ, ਜਿਸਦਾ ਕੇਂਦਰ ਦੇਸ਼ ਦੇ ਦੱਖਣੀ ਹਿੱਸੇ ਵਿੱਚ ਰੀਓ ਗ੍ਰਾਂਡੇ ਤੋਂ ਲਗਭਗ 18 ਕਿਲੋਮੀਟਰ ਪੱਛਮ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ
6.1 ਦੀ ਤੀਬਰਤਾ ਨਾਲ ਆਏ ਭੂਚਾਲ ਨਾਲ ਲੋਕ ਡਰ ਗਏ ਅਤੇ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਦੌੜਨ ਲੱਗੇ। ਇਸ ਦੌਰਾਨ ਕਈ ਲੋਕ ਦਹਿਸ਼ਤ ਵਿਚ ਆ ਕੇ ਇਕ ਥਾਂ ਤੋਂ ਦੂਜੀ ਥਾਂ 'ਤੇ ਸੁਰੱਖਿਆ ਲਈ ਚਲੇ ਗਏ। ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 4:50:37 ਵਜੇ ਆਇਆ। ਮਿਲੀ ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਸ਼ੁੱਕਰਵਾਰ ਦੁਪਹਿਰ ਦੱਖਣੀ ਪਨਾਮਾ ਵਿੱਚ 7.7 ਅਤੇ 6.6 ਤੀਬਰਤਾ ਦੇ ਦੋ ਸ਼ਕਤੀਸ਼ਾਲੀ ਭੂਚਾਲ ਆਏ ਸਨ। ਇਸ ਕਾਰਨ ਕਈ ਇਮਾਰਤਾਂ ਢਹਿ ਗਈਆਂ ਅਤੇ ਦੇਸ਼ ਭਰ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣਾ ਪਿਆ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ ’ਤੇ ਪਈਆਂ ਭਾਜੜਾਂ
NEXT STORY