ਹਿਲੋ/ਅਮਰੀਕਾ (ਭਾਸ਼ਾ) : ਹਵਾਈ ਵਿਚ ਬਿਗ ਆਈਲੈਂਡ ਦੇ ਤੱਟ ਨੇੜੇ 6.1 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਟਾਪੂ ਨਿਵਾਸੀ ਘਬਰਾ ਕੇ ਆਪਣ-ਆਪਣੇ ਘਰਾਂ ਵਿਚੋਂ ਬਾਹਰ ਨਿਕਲ ਆਏ ਅਤੇ ਭੂਚਾਲ ਦੇ ਝਟਕਿਆਂ ਨਾਲ ਘਰਾਂ ਦੇ ਅੰਤਰ ਸਾਮਾਨ ਡਿੱਗਣ ਲੱਗੇ।
ਅਮਰੀਕੀ ਭੂ-ਗਰਭ ਸਰਵੇਖਣ ਨੇ ਐਤਵਾਰ ਨੂੰ ਦੱਸਿਆ ਕਿ ਭੂਚਾਲ ਕਰੀਬ 17 ਕਿਲੋਮੀਟਰ ਦੀ ਡੂੰਘਾਈ ਵਿਚ ਆਇਆ। ਹੋਨੋਲੁਲੁ ਵਿਚ ਰਾਸ਼ਟਰੀ ਮੌਸਮ ਸੇਵਾ ਨੇ ਦੱਸਿਆ ਕਿ ਭੂਚਾਲ ਨਾਲ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਅਮਰੀਕੀ ਜਲ ਸੈਨਾ ਦੇ ਪ੍ਰਮਾਣੂ ਇੰਜੀਨੀਅਰ 'ਤੇ ਗੁਪਤ ਜਾਣਕਾਰੀਆਂ ਦੇਣ ਦੀ ਕੋਸ਼ਿਸ਼ ਕਰਨ ਦਾ ਦੋਸ਼
NEXT STORY