ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿਚ ਐਤਵਾਰ ਨੂੰ ਇਕ ਬੱਸ ਪਲਟਣ ਕਾਰਨ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 57 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਮੀਡੀਆ ਨੂੰ ਦੱਸਿਆ ਕਿ ਇਹ ਹਾਦਸਾ ਸ਼ੇਖੂਪੁਰਾ ਜ਼ਿਲ੍ਹੇ ਵਿੱਚ ਇੱਕ ਮੋਟਰਵੇਅ ਇੰਟਰਚੇਂਜ ਨੇੜੇ ਵਾਪਰਿਆ, ਜਦੋਂ ਬੱਸ ਤੇਜ਼ ਰਫ਼ਤਾਰ ਅਤੇ ਓਵਰਲੋਡਿੰਗ ਕਾਰਨ ਬੇਕਾਬੂ ਹੋ ਕੇ ਪਲਟ ਗਈ।
ਇਹ ਵੀ ਪੜ੍ਹੋ : ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅੱਜ ਹੈਦਰਾਬਾਦ ਹਾਊਸ 'ਚ PM ਮੋਦੀ ਨਾਲ ਕਰਨਗੇ ਮੁਲਾਕਾਤ
ਸੂਚਨਾ ਮਿਲਣ 'ਤੇ, ਬਚਾਅ ਕਰਮਚਾਰੀ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ। ਬਚਾਅ ਸੇਵਾ ਨੇ ਕਿਹਾ ਕਿ 37 ਗੰਭੀਰ ਜ਼ਖ਼ਮੀਆਂ ਨੂੰ ਬਾਅਦ ਵਿਚ ਅੱਗੇ ਦੇ ਇਲਾਜ ਲਈ ਦੂਜੇ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਬੱਸ ਵਿਚ ਸਵਾਰ ਯਾਤਰੀ ਕਥਿਤ ਤੌਰ 'ਤੇ ਈਸਾਈ ਸ਼ਰਧਾਲੂ ਸਨ ਜੋ ਇਕ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਸਨ।
ਇਹ ਵੀ ਪੜ੍ਹੋ: ਕੈਨੇਡਾ ’ਚ ਵਧੇ ਪੰਜਾਬੀ ਕੁੜੀਆਂ ਦੇ ਜਿਣਸੀ ਸ਼ੋਸ਼ਣ ਦੇ ਮਾਮਲੇ, ਮੁੰਡਿਆਂ ਨੂੰ ਧੱਕਿਆ ਜਾ ਰਹੈ ਡਰੱਗਜ਼ ਦੇ ਧੰਦੇ ’ਚ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅੱਜ ਹੈਦਰਾਬਾਦ ਹਾਊਸ 'ਚ PM ਮੋਦੀ ਨਾਲ ਕਰਨਗੇ ਮੁਲਾਕਾਤ
NEXT STORY