ਪੇਸ਼ਾਵਰ— ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਇਸ ਦੀ ਜਾਣਕਾਰੀ ਪਾਕਿਸਤਾਨ ਦੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਵਲੋਂ ਇਕ ਯਾਤਰੀ ਵੈਨ 'ਤੇ ਅਚਾਨਕ ਕੀਤੀ ਗੋਲੀਬਾਰੀ 'ਚ 6 ਲੋਕਾਂ ਦੀ ਮੌਤ ਹੋ ਗਈ ਤੇ ਹੋਰ ਚਾਰ ਲੋਕ ਇਸ ਦੌਰਾਨ ਜ਼ਖਮੀ ਹੋ ਗਏ।
ਪੁਲਸ ਨੇ ਦੱਸਿਆ ਕਿ ਹਮਲਾਵਰਾਂ ਨੇ ਹਾਂਗੂ ਜ਼ਲੇ 'ਚ ਇਕ ਵੈਨ ਨੂੰ ਨਿਸ਼ਾਨਾ ਬਣਾਇਆ। ਜ਼ਖਮੀਆਂ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਾਂਗੂ ਦੇ ਸਰਕਾਰੀ ਹਸਪਤਾਲ ਸ਼ਿਫਟ ਕੀਤਾ ਗਿਆ ਹੈ। ਪੁਲਸ ਨੇ ਕਿਹਾ ਕਿ ਇਹ ਘਟਨਾ ਕਿਸੇ ਪੁਰਾਣਾ ਦੁਸ਼ਮਣੀ ਕਾਰਨ ਹੋਈ ਲੱਗ ਰਹੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਨੇਪਾਲ ਨੇ ਯਾਦਗਾਰੀ ਸਿੱਕੇ ਕੀਤੇ ਜਾਰੀ
NEXT STORY