ਰਬਾਤ (ਵਾਰਤਾ)- ਮੋਰੱਕੋ ਵਿਚ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਚਟਾਨਾਂ ਨਾਲ ਟਕਰਾਉਣ ਕਾਰਨ ਹਾਦਸਾਗ੍ਰਸਤ ਹੋ ਗਈ, ਜਿਸ ਨਾਲ 6 ਲੋਕਾਂ ਦੀ ਮੌਤ ਹੋ ਗਈ। MAP ਨਿਊਜ਼ ਏਜੰਸੀ ਨੇ ਸ਼ਨੀਵਾਰ ਨੂੰ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਘਟਨਾ ਕਥਿਤ ਤੌਰ 'ਤੇ ਖ਼ਰਾਬ ਮੌਸਮ, ਉੱਚੀਆਂ ਲਹਿਰਾਂ ਅਤੇ ਤਸਕਰਾਂ ਦੀਆਂ ਅਸਫ਼ਲ ਚਾਲਾਂ ਕਾਰਨ ਵਾਪਰੀ ਹੈ।
ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਪੁਲਸ ਮੁਲਾਜ਼ਮ ਦੀ ਸ਼ੱਕੀ ਹਲਾਤਾਂ 'ਚ ਮੌਤ, ਸਿੰਗਾਪੁਰ ਦੇ ਗ੍ਰਹਿ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਇਸ ਹਾਦਸੇ 'ਚ ਕਰੀਬ 48 ਲੋਕ ਵਾਲ-ਵਾਲ ਬਚ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਅਤੇ ਐਮਰਜੈਂਸੀ ਸੇਵਾਵਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚੇ ਲੋਕਾਂ ਨੂੰ ਤੁਰੰਤ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ। ਇਸ ਤੋਂ ਇਲਾਵਾ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਕਿਸ਼ਤੀ ਦੇ ਮਲਬੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਦੁਬਈ ਗਈ ਧੀ ਨੇ ਮਾਂ ਦੀ ਇੱਛਾ ਕੀਤੀ ਪੂਰੀ, 10 ਕਿਲੋ ਟਮਾਟਰ ਲੈ ਕੇ ਆਈ ਭਾਰਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਭਾਰਤੀ ਮੂਲ ਦੇ ਪੁਲਸ ਮੁਲਾਜ਼ਮ ਦੀ ਸ਼ੱਕੀ ਹਲਾਤਾਂ 'ਚ ਮੌਤ, ਸਿੰਗਾਪੁਰ ਦੇ ਗ੍ਰਹਿ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
NEXT STORY