ਬਰੈਂਪਟਨ - ਕੈਨੇਡਾ ਦੇ ਬਰੈਂਪਟਨ ਵਿੱਚ ਵੱਡੇ ਪੱਧਰ 'ਤੇ ਮੱਖਣ ਅਤੇ ਘਿਓ ਚੋਰੀਆਂ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ 22 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ (CIB) ਦੇ ਜਾਂਚਕਰਤਾਵਾਂ ਨੇ 6 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੀਲ ਰੀਜਨਲ ਪੁਲਸ ਨੇ ਇਹ ਜਾਣਕਾਰੀ ਆਪਣੀ ਵੈੱਬਸਾਈਟ 'ਤੇ ਦਿੱਤੀ ਹੈ। ਪੁਲਸ ਪੁਲਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਕਰਿਆਨੇ ਦੀਆਂ ਦੁਕਾਨਾਂ 'ਤੇ ਮੱਖਣ ਚੋਰੀ ਦੀਆਂ ਰਿਪੋਰਟਾਂ ਵਿੱਚ ਕਾਫੀ ਵਾਧਾ ਹੋਇਆ ਹੈ, ਜਿਸ ਨਾਲ 60,000 ਡਾਲਰ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦਾ ਕਹਿਣ ਹੈ ਕਿ ਕਥਿਤ ਚੋਰੀਆਂ ਨੂੰ ਰੋਕਣ ਲਈ “ਪ੍ਰੋਜੈਕਟ ਫਲੈਹਰਟੀ” (Project Flaherty) ਨਾਮਕ ਇੱਕ ਜਾਂਚ ਸ਼ੁਰੂ ਕੀਤੀ ਗਈ ਸੀ, ਜਿਸ ਨਤੀਜੇ ਵਜੋਂ ਪੀਲ ਖੇਤਰੀ ਪੁਲਸ 6 ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਕਾਮਯਾਬ ਹੋਈ।
ਇਹ ਵੀ ਪੜ੍ਹੋ: ਸੁਨਹਿਰੀ ਭਵਿੱਖ ਲਈ US ਗਏ ਭਾਰਤੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਕਾਰ ਨੂੰ ਟਰੱਕ ਨੇ ਮਾਰੀ ਟੱਕਰ
ਪੁਲਸ ਦਾ ਕਹਿਣਾ ਹੈ ਕਿ ਮੱਖਣ ਚੋਰੀ ਵਿੱਚ ਹਾਲ ਹੀ ਵਿੱਚ ਵਾਧਾ 2023 ਦੇ ਮੁਕਾਬਲੇ 135 ਫੀਸਦੀ ਦਾ ਵਾਧਾ ਦਰਸਾਉਂਦਾ ਹੈ ਅਤੇ ਫੋਰਸ ਨੂੰ 180 ਤੋਂ ਵੱਧ ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਰਿਪੋਰਟ ਕੀਤੀ ਗਈ ਹੈ। ਇੱਥੇ ਦੱਸ ਦੇਈਏ ਕਿ ਦਸੰਬਰ 2024 ਵਿੱਚ ਪੀਲ ਖੇਤਰ ਦੇ ਅੰਦਰ ਕਰਿਆਨੇ ਦੀਆਂ ਦੁਕਾਨਾਂ ਤੋਂ ਮੱਖਣ ਅਤੇ ਘਿਓ ਦੀ ਚੋਰੀ ਵਿੱਚ ਮਹੱਤਵਪੂਰਨ ਵਾਧੇ ਮਗਰੋਂ ਇਹ ਜਾਂਚ ਸ਼ੁਰੂ ਕੀਤੀ ਗਈ ਸੀ। ਪੀਲ ਪੁਲਸ ਵੱਲੋਂ ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਪੰਜਾਬੀਆਂ ਦੀ ਪਛਾਣ ਸੁਖਮੰਦਰ ਸਿੰਘ (23), ਦਲਵਾਲ ਸਿੱਧੂ (28), ਨਵਦੀਪ ਚੌਧਰੀ (22), ਕਮਲਦੀਪ ਸਿੰਘ (38), ਵਿਸ਼ਵਜੀਤ ਸਿੰਘ (22) ਅਤੇ ਹਰਕੀਰਤ ਸਿੰਘ (25) ਵਜੋਂ ਹੋਈ ਹੈ। ਇਨ੍ਹਾਂ ’ਚੋਂ ਪਹਿਲੇ ਤਿੰਨ ਬਰੈਂਪਟਨ ਦੇ ਰਹਿਣ ਵਾਲੇ ਹਨ। ਇਨ੍ਹਾਂ 6 ਨੌਜਵਾਨਾਂ ਨੂੰ ਬਾਅਦ ਵਿੱਚ ਬਰੈਂਪਟਨ ਵਿੱਚ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਕਿੰਨਾ ਬੋਲਦੇ ਹਨ ਟਰੰਪ! 7 ਦਿਨ ਅਤੇ 81,235 ਸ਼ਬਦ; ਨੋਟ ਕਰਨ 'ਚ 'ਸਟੈਨੋਗ੍ਰਾਫਰ' ਦੇ ਛੁੱਟੇ ਪਸੀਨੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕੀ ਹਵਾਈ ਹਾਦਸੇ ਦੇ ਪੀੜਤਾਂ 'ਚ ਭਾਰਤੀ ਮੂਲ ਦੀ ਔਰਤ ਵੀ ਸ਼ਾਮਲ
NEXT STORY