ਕੁਆਲਾਲੰਪੁਰ (ਵਾਰਤਾ)- ਮਲੇਸ਼ੀਆ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 6,517 ਨਵੇਂ ਮਾਮਲਿਆਂ ਦੇ ਆਉਣ ਨਾਲ ਦੇਸ਼ ਵਿਚ ਪੀੜਤ ਲੋਕਾਂ ਦੀ ਕੁੱਲ ਗਿਣਤੀ 25,35,338 ਹੋ ਗਈ ਹੈ। ਇਸ ਦੌਰਾਨ 41 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 29,576 ਹੋ ਗਈ ਹੈ। ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਮੰਤਰਾਲਾ ਅਨੁਸਾਰ, ਨਵੇਂ ਸੰਕਰਮਿਤ ਮਾਮਲਿਆਂ ਵਿਚੋਂ 16 ਮਾਮਲੇ ਵਿਦੇਸ਼ਾਂ ਤੋਂ ਆਏ ਲੋਕ ਹਨ ਅਤੇ 6,501 ਮਾਮਲੇ ਸਥਾਨਕ ਲੋਕਾਂ ਦੇ ਸੰਪਰਕ ਵਿਚ ਆਉਣ ਨਾਲ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ 6,026 ਮਰੀਜ਼ਾਂ ਦੇ ਠੀਕ ਹੋਣ ਨਾਲ ਇਸ ਮਹਾਮਾਰੀ ਤੋਂ ਛੁਟਕਾਰਾ ਪਾਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ 24,41,485 ਹੋ ਗਈ ਹੈ। ਦੇਸ਼ ਵਿਚ ਅਜੇ ਵੀ 64,227 ਐਕਟਿਵ ਮਾਮਲੇ ਹਨ, ਜਿਨ੍ਹਾਂ ਵਿਚ 543 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ ਅਤੇ 268 ਮਰੀਜ਼ਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋ ਰਹੀ ਹੈ।
ਸ਼ੁੱਕਰਵਾਰ ਨੂੰ ਮਲੇਸ਼ੀਆ ਵਿਚ ਕੋਰੋਨਾ ਵੈਕਸੀਨ ਦੀਆਂ 1,14,704 ਖੁਰਾਕਾਂ ਦਿੱਤੀਆਂ ਗਈਆਂ ਹਨ। ਦੇਸ਼ ਵਿਚ 78.4 ਪ੍ਰਤੀਸ਼ਤ ਆਬਾਦੀ ਨੂੰ ਕੋਰੋਨਾ ਦੀ ਪਹਿਲੀ ਖ਼ੁਰਾਕ ਮਿਲ ਚੁੱਕੀ ਹੈ ਅਤੇ 75.9 ਫ਼ੀਸਦੀ ਆਬਾਦੀ ਨੂੰ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ।
ਚੀਨ 'ਚ ਕੋਰੋਨਾ ਵਾਇਰਸ ਦੇ 57 ਨਵੇਂ ਮਾਮਲੇ ਆਏ ਸਾਹਮਣੇ
NEXT STORY