ਕੀਵ - ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦਾ ਅਨੁਮਾਨ ਹੈ ਕਿ ਯੂਕ੍ਰੇਨ 'ਚ ਇਕ ਮਹੀਨੇ ਤੋਂ ਚੱਲੀ ਜੰਗ ਵਿੱਚ 7,000 ਤੋਂ 15,000 ਰੂਸੀ ਸੈਨਿਕ ਮਾਰੇ ਗਏ ਹਨ। ਨਾਟੋ ਦੇ ਇਕ ਸੀਨੀਅਰ ਫੌਜੀ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਰੂਸੀ ਮੌਤਾਂ ਦਾ ਅੰਦਾਜ਼ਾ ਯੂਕ੍ਰੇਨੀ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਤੇ ਸੁਤੰਤਰ ਸਰੋਤਾਂ ਤੋਂ ਇਕੱਠੀ ਕੀਤੀ ਗਈ ਖੁਫੀਆ ਜਾਣਕਾਰੀ 'ਤੇ ਆਧਾਰਿਤ ਹੈ। ਰੂਸ ਨੇ 24 ਫਰਵਰੀ ਨੂੰ ਯੂਕ੍ਰੇਨ ਵਿਰੁੱਧ ਫੌਜੀ ਕਾਰਵਾਈ ਸ਼ੁਰੂ ਕੀਤੀ ਸੀ। ਹਾਲਾਂਕਿ 4 ਹਫ਼ਤੇ ਪੂਰੇ ਹੋਣ ਤੋਂ ਬਾਅਦ ਵੀ ਰੂਸ ਨੇ ਆਪਣੇ ਸੈਨਿਕਾਂ ਦੇ ਮਾਰੇ ਜਾਣ ਦੀ ਗਿਣਤੀ ਨਹੀਂ ਦੱਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ)
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪਾਕਿ 'ਚ ਅਗਵਾ ਦੀ ਕੋਸ਼ਿਸ਼ ਦੌਰਾਨ ਹਿੰਦੂ ਲੜਕੀ ਦੇ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ : ਰਿਪੋਰਟ
NEXT STORY