ਮੈਕਸੀਕੋ ਸਿਟੀ( ਭਾਸ਼ਾ)— ਮੈਕਸੀਕੋ 'ਚ ਇਕ ਹਾਊਸ ਪਾਰਟੀ ਦੌਰਾਨ ਬੰਦੂਕਧਾਰੀਆਂ ਨੇ 7 ਨੌਜਵਾਨਾਂ ਦਾ ਕਤਲ ਕਰ ਦਿੱਤਾ। ਐਤਵਾਰ ਨੂੰ ਸਵੇਰੇ 5 ਵਜੇ ਇਹ ਵਾਰਦਾਤ ਵਾਪਰੀ। ਸੂਤਰਾਂ ਮੁਤਾਬਕ ਕਾਨਕੁਨ ਦੇ ਇਕ ਘਰ 'ਚ ਬੰਦੂਕਧਾਰੀਆਂ ਨੇ ਝਗੜਾ ਕੀਤਾ ਅਤੇ 7 ਨੌਜਵਾਨਾਂ ਨੂੰ ਮਾਰ ਦਿੱਤਾ। ਪੁਲਸ ਦਾ ਕਹਿਣਾ ਹੈ ਕਿ ਇਹ ਮਾਮਲਾ ਡਰਗਜ਼ ਨਾਲ ਸਬੰਧਤ ਲੱਗ ਰਿਹਾ ਹੈ ਕਿਉਂਕਿ ਇੱਥੋਂ ਕੁਝ ਨਸ਼ੀਲੇ ਪਦਾਰਥ ਵੀ ਮਿਲੇ ਹਨ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਸਮੇਂ ਤੋਂ ਅਜਿਹੇ ਕਈ ਮਾਮਲੇ ਦੇਖਣ ਨੂੰ ਮਿਲੇ ਹਨ ਕਿ ਜਦ ਗੈਂਗਸਟਰਾਂ ਵਿਚਕਾਰ ਆਪਣੀ ਤਾਕਤ ਦਿਖਾਉਣ ਨੂੰ ਲੈ ਕੇ ਝਗੜਾ ਹੋਇਆ ਹੋਵੇ। ਉਨ੍ਹਾਂ ਦੱਸਿਆ ਕਿ ਕਈ ਗੈਂਗਸਟਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਫਿਲਹਾਲ ਪੁਲਸ ਇਨ੍ਹਾਂ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਅਜੇ ਵੀ ਅਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਪੁਲਸ ਵਲੋਂ ਮਾਰੇ ਗਏ 7 ਨੌਜਵਾਨਾਂ ਦੀ ਪਛਾਣ ਸਾਂਝੀ ਨਹੀਂ ਕੀਤੀ ਗਈ।
ਪਾਕਿ ਨੇ 2019 'ਚ 27 ਅਰਬ ਡਾਲਰ ਦੀ ਬਰਾਮਦ ਦਾ ਮਿਥਿਆ ਟੀਚਾ
NEXT STORY